Thursday, April 16, 2026

ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਮੌਕੇ ਪੁਸਤਕਾਂ ਦੀ ਘੁੰਡ ਚੁਕਾਈ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਦੇ ਬਾਨੀ ਪ੍ਰਸਿੱਧ ਸਮਾਜ ਸੇਵੀ ਅਤੇ ਲਵਾਰਿਸਾਂ ਦੇ ਵਾਰਿਸ ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਅੰਮ੍ਰਿਤਸਰ ਵਿਖੇ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵਲੋਂ 5 ਅਗਸਤ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਘ ਬੈਂਕ ਤੇ ਪਿੰਗਲਵਾੜਾ ਸੰਸਥਾ ਦੀਆਂ ਬੱਚੀਆਂ ਅਤੇ ਬੱਚਿਆਂ ਅਤੇ ਸੈਂਟਰ ਖਾਲਸਾ ਯਤੀਮਖਾਨਾ ਦੇ ਬੱਚਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ।

ਇਸ ਤੋਂ ਬਾਅਦ
1. ਇਨਕਲਾਬੀ ਜੋਧੇ ਸੰਪਾਦਕ ਬੀਬੀ ਡਾ. ਇੰਦਰਜੀਤ ਕੌਰ
2. ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸੇਧਾਂ ਸੰਪਾਦਕ ਬੀਬੀ ਡਾ. ਇੰਦਰਜੀਤ ਕੌਰ
3. ਸੰਖੇਪ ਜੀਵਨੀ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ, ਸ੍ਰੀ ਗੁਰੂ ਰਾਮਦਾਸ ਜੀ ਲੇਖਕ ਸ੍ਰ. ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸਕੱਤਰ, ਪਿੰਗਲਵਾੜਾ
4. PERIL OF SURVIVAL Edited by : Bhagat Puran Singh 
5. :श्री गुरु तेग बहादुर जी  लेखक मुख्तार सिंह  अनुवादक: अनुपमा शर्मा

ਆਦਿ ਪੁਸਤਕਾਂ ਦੀ ਘੁੰਡ ਚੁੱਕਾਈ ਦੀ ਰਸਮ ਵੀ ਕੀਤੀ ਗਈ।
                ਸਮਾਰੋਹ ਦੌਰਾਨ ਤਰਲੋਚਨ ਸਿੰਘ ਚੀਮਾ ਮੈਂਬਰ ਅਤੇ ਪ੍ਰਸ਼ਾਸ਼ਕ ਸੰਗਰੂਰ ਬ੍ਰਾਂਚ ਨੂੰ ਭਗਤ ਪੂਰਨ ਸਿੰਘ ਮਾਨਵ ਸੇਵਾ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਭਗਵੰਤ ਸਿੰਘ ਦਿਲਾਵਰੀ, ਡਾ. ਸ਼ਿਆਮ ਸੁੰਦਰ ਦੀਪਤੀ, ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਰਿਟਾ. ਆਈ.ਪੀ.ਐਸ, ਉੱਘੇ ਲੇਖਕ ਹਰਿੰਦਰ ਸਿੰਘ ਖਾਲਸਾ ਨੇ ਭਗਤ ਪੂਰਨ ਸਿੰਘ ਜੀ ਨੂੰ ਆਪਣੇ ਸ਼ਰਧਾ ਦੇ ਫੁੱਲ ਅਰਪਿਤ ਕਰਦੇ ਹੋਏ ਉਹਨਾਂ ਦੀਆਂ ਸਮਾਜ ਪ੍ਰਤੀ ਘਾਲਨਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖੀ ਸਿਧਾਤਾਂ ਵਿਚ ਨਿਸ਼ਕਾਮ ਸੇਵਾ ਦਾ ਸਹੀ ਸਰੂਪ ਪਿੰਗਲਵਾੜੇ ਵਿਚ ਭਗਤ ਪੂਰਨ ਸਿੰਘ ਦੁਆਰਾ ਦਿੱਤੀ ਸੇਧ ਦੁਆਰਾ ਵੇਖਿਆ ਜਾ ਸਕਦਾ ਹੈ। ਬੀਬੀ ਡਾ. ਇੰਦਰਜੀਤ ਕੌਰ ਨੇ ਸਮੂੰਹ ਸੰਗਤ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਹ ਭਗਤ ਜੀ ਦੀ ਦਿੱਤੀ ਸੇਧ ਸਦਕਾ ਅੱਜ ਪਿੰਗਲਵਾੜਾ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੋਹ ਰਿਹਾ ਹੈ।
ਇਸ ਮੌਕੇ ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਪਿੰਗਲਵਾੜਾ ਸੋਸਾਇਟੀ ਦੇ ਮੈਂਬਰ ਰਾਜਬੀਰ ਸਿੰਘ, ਪ੍ਰੀਤਇੰਦਰਜੀਤ ਕੌਰ, ਹਰਜੀਤ ਸਿੰਘ ਅਰੋੜਾ, ਸਾਬਕਾ ਮੈਂਬਰ ਰਮਨੀਕ ਸਿੰਘ, ਪ੍ਰਸ਼ਾਸ਼ਕ ਪਿੰਗਲਵਾੜਾ ਸੋਸਾਇਟੀ ਕਰਨਲ ਦਰਸ਼ਨ ਸਿੰਘ ਬਾਵਾ, ਪ੍ਰਸ਼ਾਸਕ ਮਾਨਾਂਵਾਲਾ ਬ੍ਰਾਂਚ ਜੈ ਸਿੰਘ, ਹਰਿੰਦਰ ਸਿੰਘ ਖਾਲਸਾ ਉੱਘੇ ਲੇਖਕ, ਵਾਤਾਵਰਣ ਪ੍ਰੇਮੀ ਦਲਜੀਤ ਸਿੰਘ ਕੋਹਲੀ, ਸਵਰਨ ਸਿੰਘ ਪ੍ਰਿੰਸੀਪਲ ਤੁਗਲਵਾਲਾ, ਹਰਜੀਤ ਸਿੰਘ ਘਰੋੜ ਸੰਗਰੂਰ, ਸਰਬਜੀਤ ਸਿੰਘ ਸੋਹਲ, ਕਿਸਾਨ ਯੂਨੀਅਨ, ਅਮਰਜੀਤ ਸਿੰਘ ਵਾਈਸ ਚੇਅਰਮੈਨ ਚੌਂਤਾ ਸਾਹਿਬ, ਬੀਬੀ ਪਰਮਜੀਤ ਕੌਰ, ਭਾਈ ਮਨਜੀਤ ਸਿੰਘ ਸ਼੍ਰੋਮਣੀ ਕਮੇਟੀ, ਡਾ. ਸ਼ਿਆਨ ਸੁੰਦਰ ਦੀਪਤੀ, ਅਰਵਿੰਦਰ ਸਿੰਘ ਭੱਟੀ, ਹਰਪ੍ਰੀਤ ਸਿੰਘ ਐਕਸਾਈਜ਼ ਤੇ ਟੈਕਸੇਸ਼ਨ ਕਮਿਸ਼ਨਰ, ਸੰਗਰੂਰ ਤੋਂ ਮੇਜਰ ਸਿੰਘ, ਬਖਸ਼ੀਸ਼ ਸਿੰਘ ਰਿਟਾ. ਡੀ.ਐਸ.ਪੀ, ਜਨਰਲ ਮੈਨੇਜਰ ਤਿਲਕ ਰਾਜ, ਹਰਪਾਲ ਸਿੰਘ ਸੰਧੂ, ਟਰੱਸਟੀ ਮਿਸ਼ਨਰੀ ਕਾਲਜ ਰੋਪੜ ਡਾ. ਕਰਨਜੀਤ ਸਿੰਘ, ਵਾਤਾਵਰਣ ਪ੍ਰੈਮੀ ਉੱਤਰਾਖੰਡ ਤੋਂ ਓਮ ਪ੍ਰਕਾਸ਼ ਗੰਗਵਾਲ ਅਤੇ ਕਈ ਹੋਰ ਪਤਵੰਤੇ ਆਦਿ ਹਾਜ਼ਰ ਸਨ ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …