ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਗੁਰੂ ਕਾ ਬਾਗ ਮੋਰਚਾ ਦੇ 100 ਸਾਲਾ ਦਿਹਾੜੇ ਨੂੰ ਲੈ ਕੇ ਸੰਗਤ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਸਬੰਧ ਵਿਚ ਚੱਲ ਰਹੇ ਸਮਾਗਮਾਂ ਦੌਰਾਨ ਜਿਥੇ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ, ਉਥੇ ਹੀ ਅੱਜ ਸ਼ਤਾਬਦੀ ਨੂੰ ਸਮਰਪਿਤ ਇਕ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਪਹੁੰਚਾ। ਇਥੇ ਪੁੱਜਣ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਜੋਧ ਸਿੰਘ ਸਮਰਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਗੁਰੂ ਕੇ ਬਾਗ ਦੇ ਮੈਨੇਜਰ ਜਗਜੀਤ ਸਿੰਘ ਅਤੇ ਹੋਰ ਮੌਜੂਦ ਸਨ।ਨਗਰ ਕੀਰਤਨ ਨਾਲ ਪੁੱਜੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਮੈਨੇਜਰ ਜਗਜੀਤ ਸਿੰਘ ਬੁੱਟਰ ਨੇ ਦੱਸਿਆ ਕਿ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਾਰੀ ਉਤਸ਼ਾਹ ਸੀ ਅਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਨਗਰ ਕੀਰਤਨ ਦਾ ਉਚੇਚੇ ਤੌਰ ’ਤੇ ਸਵਾਗਤ ਕੀਤਾ।ਉਨ੍ਹਾਂ ਦੱਸਿਆ ਕਿ ਥਾਂ-ਥਾਂ ’ਤੇ ਸੰਗਤ ਵੱਲੋਂ ਲੰਗਰ ਅਤੇ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ।ਸੰਗਤ ਨੇ ਨਗਰ ਕੀਰਤਨ ਦੌਰਾਨ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ, ਉਥੇ ਹੀ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਵੀ ਸਿਰੋਪਾਓ ਭੇਟ ਕੀਤੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਭਲਕੇ ਸ਼ਤਾਬਦੀ ਦਾ ਮੁੱਖ ਸਮਾਗਮ ਵਿਸ਼ਾਲ ਪੱਧਰ ’ਤੇ ਕੀਤਾ ਜਾ ਰਿਹਾ ਹੈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਧਰ ਸਾਹਿਬ ਦੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਕਥਾਵਾਚਕ, ਰਾਗੀ ਤੇ ਢਾਡੀ ਕਵੀਸ਼ਰ ਜਥੇ ਹਾਜ਼ਰੀ ਭਰਨਗੇ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਮੌਕੇ ’ਤੇ ਹਾਜ਼ਰੀ ਭਰਕੇ ਆਪਣੇ ਇਤਿਹਾਸ ਨਾਲ ਜੁੜਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media