ਜਿਲ੍ਹਾ ਪਠਾਨਕੋਟ ਵਿੱਚ ਫਹਿਰਾਏ ਜਾਣਗੇ ਕਰੀਬ 86 ਹਜ਼ਾਰ ਤਿਰੰਗੇ ਝੰਡੇ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ, ਜਿਸ ਅਧੀਨ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਦਫਤਰ ਪਠਾਨਕੋਟ ਤੋਂ ਕੀਤੀ ਗਈ ਹੈ।ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਰਜਿੰਦਰ ਮਨਹਾਸ ਡੀ.ਐਸ.ਪੀ ਧਾਰਕਲ੍ਹਾਂ, ਸੁਮੀਰ ਸਿੰਘ ਡੀ.ਐਸ.ਪੀ (ਆਰ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਦੱਸਿਆ ਕਿ 75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਮੱਦੇਨਜ਼ਰ 13 ਅਗਸਤ ਤੋਂ 15 ਅਗਸਤ ਤੱਕ ਮਨਾਏ ਜਾ ਰਹੇ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਆਪਣੇ ਘਰਾਂ ’ਤੇ 86 ਹਜ਼ਾਰ ਤਿਰੰਗੇ ਝੰਡੇ ਲਹਿਰਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹਾ ਪਠਾਨਕੋਟ ਵਿਚ ਸਹਿਰ ਅਤੇ ਪਿੰਡ ਪੱਧਰ ‘ਤੇ ਤਿਰੰਗਾ ਝੰਡਾ ਖਰੀਦ ਕਰਨ ਲਈ ਸੈਂਟਰ ਖੋਲੇ ਗਏ ਹਨ।ਕੋਈ ਵੀ ਵਿਅਕਤੀ ਇਥੋਂ ਰਾਸ਼ਟਰੀ ਝੰਡਾ ਖਰੀਦ ਸਕਦਾ ਹੈ। ਉਨਾਂ ਦੱਸਿਆ ਕਿ ਰਾਸ਼ਟਰੀ ਝੰਡੇ ਦਾ ਸਾਈਜ਼ 20 ਬਾਈ 30 ਹੈ ਅਤੇ ਇਸ ਦੀ ਕੀਮਤ 25 ਰੁਪਏ ਨਿਰਧਾਰਤ ਕੀਤੀ ਗਈ ਹੈ।