ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵਲੋਂ ਵੱਖ-ਵੱਖ ਗਤੀਵਿਧੀਆਂ ਲਈ ਚੁਣੇ ਗਏ
ਪਿੰਡ ਚਵਿੰਡਾ ਦੇਵੀ ਦੇ ਬਾਈਪਾਸ ਰੋਡ ਦੀ ਸਾਫ ਸਫਾਈ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ।ਪਿਛਲੇ ਕਾਫੀ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਇਹ ਬਾਈਪਾਸ ਰੁੱਖਾਂ ਦੀਆਂ ਟਾਹਣੀਆਂ ਅਤੇ ਝਾੜ ਬੂਟੀਆਂ ਨਾਲ ਭਰ ਗਿਆ ਸੀ।ਜਿਸ ਕਾਰਨ ਆਉਣ ਵਾਲੇ ਮੁਸਾਫਰ ਕਾਫੀ ਵਾਰ ਦੁਰਘਟਨਾ ਗ੍ਰਸਤ ਹੋ ਜਾਂਦੇ ਸਨ। ਇਸ ਸਮੱਸਿਆ ਦਾ ਹੱਲ ਕੱਢਣ ਲਈ ਐਨ.ਐਸ.ਐਸ ਵਲੰਟੀਅਰਾਂ ਨੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ਬਾਈਪਾਸ ਦੀ ਸਾਫ-ਸਫਾਈ ਦੀ ਕਮਾਂਡ ਸੰਭਾਲੀ।ਵਲੰਟੀਅਰਾਂ ਨੇ ਬੜੀ ਮਿਹਨਤ ਅਤੇ ਲਗਨ ਨਾਲ ਰੋਡ ਦੀ ਸਾਫ-ਸਫਾਈ ਕੀਤੀ।
ਜਿਸ ਲਈ ਪਿੰਡ ਵਾਸੀਆਂ ਅਤੇ ਐਨ.ਐਸ.ਐਸ ਯੂਨਿਟ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਨੇ ਪ੍ਰਿੰ: ਗੁਰਦੇਵ ਸਿੰਘ ਅਤੇ ਐਨ.ਐਸ.ਐਸ ਵਲੰਟੀਅਰਾਂ ਦਾ ਧੰਨਵਾਦ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media