Tuesday, February 18, 2025

ਖ਼ਾਲਸਾ ਕਾਲਜ ਦਾ ਨਰਸਿੰਗ ਜੀ.ਐਨ.ਐਮ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਜੀ.ਐਨ.ਐਮ ਵਿਦਿਆਰਥੀਆਂ ਨੇ ਪੰਜਾਬ ਨਰਸਿਜ਼ ਰਜਿਸਟਰੇਸ਼ਨ ਕੌਂਸਲ ਮੋਹਾਲੀ ਵਲੋਂ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਮੱਲ੍ਹਾਂ ਮਾਰ ਕੇ ਕਾਲਜ, ਜ਼ਿਲੇ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।
                 ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜੀ.ਐਨ.ਐਮ (ਭਾਗ-ਪਹਿਲਾ) ਦੀ ਵਿਦਿਆਰਥਣ ਹਰਨਿਧਨੂਰ ਕੌਰ ਵਲੋਂ 86% ਤੋਂ ਵਧੇਰੇ ਨੰਬਰ ਪ੍ਰਾਪਤ ਕਰਕੇ ਸੂਬੇ ’ਚੋਂ ਦੂਜਾ ਸਥਾਨ ਅਤੇ ਜ਼ਿਲ੍ਹੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੋਨਮਪ੍ਰੀਤ ਨੇ ਸੰਸਥਾ ’ਚ ਦੂਸਰਾ ਅਤੇ ਸਤਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ।
              ਡਾ. ਕਮਲਜੀਤ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਾਲਜ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਡਾ. ਕਮਲਜੀਤ ਕੌਰ ਨੇ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਕਾਲਜ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Check Also

ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …