Saturday, July 27, 2024

ਇਕ ਹੋਰ ਸਰਵੇਅ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਯੂਨੀਵਰਸਿਟੀਆਂ `ਚੋਂ 14ਵੇਂ ਸਥਾਨ `ਤੇ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ੳੇੁਚੇਰੀ ਸਿਖਿਆ ਅਤੇ ਖੋਜ ਦੇ ਖੇਤਰ ਵਿਚ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚੋਂ ਆਪਣੀ ਨਿਵੇਕਲੀ ਪਛਾਣ ਬਣਾਉਂਦੀ ਹੋਈ ਵੱਖ ਵੱਖ ਰੈਂਕਿੰਗ ਅਤੇ ਸਰਵੇਅ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਮੁਲਾਂਕਣਾਂ ਵਿਚ ਭਾਰਤ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ `ਚ ਸ਼ਾਮਿਲ ਹੁੰਦੀ ਜਾ ਰਹੀ ਹੈ। ਹਾਲ ਵਿਚ ਹੀ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਦੇ ਨਤੀਜਿਆਂ ਤੋਂ ਬਾਅਦ ਇਕ ਅਦਾਰੇ ਦੇ ਐਮ.ਡੀ.ਆਰ.ਏ (ਮਾਰਕੀਟਿੰਗ ਐਂਡ ਡਿਵੈਲਪਮੈਂਟ ਰੀਸਰਚ ਐਸੋਸੀਏਟਸ) ਬੈਸਟ ਯੂਨੀਵਰਸਿਟੀਜ਼ ਸਰਵੇਅ-2022 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਖ ਵੱਖ ਮਾਪਦੰਡਾਂ `ਤੇ ਖਰੀ ਉਤਰਦਿਆਂ 14ਵਾਂ ਸਥਾਨ ਪ੍ਰਾਪਤ ਕੀਤਾ ਹੈ ਜਿਸ ਦੇ ਨਾਲ ਦੇਸ਼ ਦੇ ਕਈ ਵਡੀਆਂ ਯੂਨੀਵਰਸਿਟੀਆਂ ਦੇ ਨਾਲ ਬਰ ਮੇਚ ਲਿਆ ਹੈ।
               ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀੜਰਸਿਟੀ ਭਾਈਚਾਰੇ ਨਾਲ ਇਕ ਹੋਰ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਇੰਡੀਆ ਟੂਡੇ ਐਮ.ਡੀ.ਆਰ.ਏ (ਮਾਰਕੀਟਿੰਗ ਐਂਡ ਡਿਵੈਲਪਮੈਂਟ ਰੀਸਰਚ ਐਸੋਸੀਏਟਸ) ਬੈਸਟ ਯੂਨੀਵਰਸਿਟੀਜ਼ ਸਰਵੇਅ-2022 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜੋ 14ਵਾਂ ਸਥਾਨ ਪ੍ਰਾਪਤ ਕੀਤਾ ਹੈ।ਇਸ ਦੇ ਮਗਰ ਅਧਿਆਪਕਾਂ, ਸਟਾਫ ਅਤੇ ਖੋਜਾਰਥੀਆਂ ਵਿਦਿਆਰਥੀਆਂ ਦੀ ਮਿਹਨਤ ਦੀ ਉਹ ਸੱਚੀ ਭਾਵਨਾ ਹੈ ਜਿਸ ਦੇ ਨਾਲ ਯੂਨੀਵਰਸਿਟੀ ਉਚੇਰੀ ਸਿਖਿਆ ਦੇ ਖੇਤਰ ਵਿਚ ਆਪਣਾ ਮੁਕਾਮ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰੈਂਕਿੰਗ ਦੇ ਸਖਤ ਮਾਪਦੰਡਾਂ ਨੂੰ ਪਾਰ ਕਰਦਿਆਂ ਪਿਛਲੇ ਸਾਲ ਤੋਂ ਤਿੰਨ ਪੁਜੀਸ਼ਨਾਂ ਤੇ ਉਪਰ ਛਾਲ ਮਾਰਦਿਆਂ ਭਾਰਤ ਦੀਆਂ ਯੂਨੀਵਰਸਿਟੀਆਂ ਵਿਚੋਂ 14ਵਾਂ ਰੈਂਕ ਪ੍ਰਾਪਤ ਕੀਤਾ ਹੈ।
                 ਉਨ੍ਹਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਤੋਂ ਇਲਾਵਾ ਹੋਰ ਰਾਜਾਂ ਦੇ ਵਿਦਿਆਰਥੀ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਪੜ੍ਹਾਈ ਕਰਨ ਨੂੰ ਪਹਿਲ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਉਤਰੀ ਭਾਰਤ (ਜੰਮੂ ਅਤੇ ਕਸ਼ਮੀਰ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼) ਦੀ ਇੱਕੋ ਇੱਕ ਰਾਜ ਫੰਡ ਪ੍ਰਾਪਤ ਯੂਨੀਵਰਸਿਟੀ ਹੈ, ਜੋ ਦੇਸ਼ ਦੀਆਂ ਚੋਟੀ ਦੀਆਂ 15 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੈ ਅਤੇ ਦੇਸ਼ ਵਿੱਚ ਰਾਜ ਫੰਡ ਪ੍ਰਾਪਤ ਯੂਨੀਵਰਸਿਟੀਆਂ ਵਿੱਚ 6ਵੇਂ ਸਥਾਨ `ਤੇ ਹੈ। ਇਸ ਯੂਨੀਵਰਸਿਟੀ ਨੇ ਯੂਨੀਵਰਸਿਟੀਆਂ ਦੀ ਰੈਂਕਿੰਗ ਲਈ ਇੰਡੀਆ ਟੂਡੇ ਦੁਆਰਾ ਨਿਰਧਾਰਤ ਕੀਤੇ ਗਏ ਸਾਰੇ ਮਾਪਦੰਡਾਂ (ਵਕਾਰ ਅਤੇ ਸਾਸ਼ਨ, ਅਕਾਦਮਿਕ ਅਤੇ ਮਿਆਰੀ ਖੋਜ਼ ਅਤੇ ਬੁਨਿਆਦੀ ਢਾਂਚਾ ਅਤੇ ਰਹਿਣ ਸਹਿਣ ਦਾ ਅਨੁਭਵ ਆਦਿ) ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ।ਹਾਲ ਹੀ ਵਿੱਚ ਯੂਨੀਵਰਸਿਟੀ ਨੇ ਵੱਕਾਰੀ ਰੈਂਕਿੰਗ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਵਿੱਚ 44ਵਾਂ ਰੈਂਕ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਯੂਨੀਵਰਸਿਟੀ ਨੂੰ ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਦੇ ਅਨੁਸਾਰ ਵਿਸ਼ਵ ਦੀਆਂ ਚੋਟੀ ਦੀਆਂ 9 ਫੀਸਦ ਯੂਨੀਵਰਸਿਟੀਆਂ ਵਿੱਚ ਵੀ ਰੱਖਿਆ ਗਿਆ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …