ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਯੂਥ ਐਂਡ ਸਪੋਰਟਸ ਡਿਵੋਲਪਮੈਂਟ
ਐਸੋਸ਼ੀਏਸ਼ਨ ਇੰਡੀਆ 2022-23 ਵਲੋਂ ਕਰਵਾਈਆਂ ਗਈਆਂ ਗੱਤਕਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਰਲੀਨ ਕੌਰ ਨੇ ਇਕ ਸੋਨ ਤਗਮਾ ਅਤੇ 2 ਚਾਂਦੀ ਦੇ ਤਗਮੇ ਜਿੱਤੇ ਹਨ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਵੀ ਇਕ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ।ਉਨ੍ਹਾਂ ਵਿਦਿਆਰਥਣਾਂ ਦੀ ਇਸ ਉਪਲੱਬਧੀ ਲਈ ਗਤਕਾ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਖਿਡਾਰਣਾਂ ਨੂੰ ਕਰਵਾਈ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ, ਜਿਸ ਕਾਰਨ ਉਨ੍ਹਾਂ ਉਕਤ ਮੁਕਾਮ ਹਾਸਲ ਕੀਤਾ।ਵਿਦਿਆਥਣਾਂ ਨੂੰ ਵੀ ਖੇਡਾਂ ’ਚ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਉਨਾਂ ਨੇ ਸਿਖ਼ਰਾਂ ਨੂੰ ਛੂਹਣ ਦੀ ਕਾਮਨਾ ਕੀਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media