ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਦੇ ਅਦਾਰੇ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸਕੂਲ ਕੈਂਪਸ ’ਚ ਬੂਟੇ ਲਗਾਏ ਗਏ।
ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਲਈ ਬਹੁਤ ਮਹੱਤਵਪੂਰਨ ਹਨ ਅਤੇ ਰੁੱਖਾਂ ਤੋਂ ਬਿਨ੍ਹਾਂ ਜ਼ਿੰਦਗੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਇਹ ਨਾ ਸਿਰਫ ਆਕਸੀਜਨ ਪ੍ਰਦਾਨ ਕਰਦੇ ਹਨ, ਬਲਕਿ ਆਲੇ ਦੁਆਲੇ ਅਤੇ ਵਾਤਾਵਰਨ ਨੂੰ ਸਾਫ਼ ਅਤੇ ਸੁੰਦਰ ਬਣਾਉਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਰੁੱਖ ਲਗਾਉਣ ਦੀ ਮੁਹਿੰਮ ’ਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ।
Check Also
ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …