ਸਿਟੀ ਸਰਕਲ ਹਾਲ ਬਜ਼ਾਰ ਵਿਖੇ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਹਾਲ ਬਾਜ਼ਾਰ ਦੇ ਬਾਹਰਵਾਰ ਸਥਿਤ ਬਿਜਲੀ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ।ਉਨਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਅਤੇ ਸਮੇਂ ਸਿਰ ਡਿਊਟੀ ਤੇ ਹਾਜਰ ਹੋਣ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟਾਲਰੈਂਸ ਨੀਤੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾਵੇਗਾ।ਈ.ਟੀ.ਓ ਨੇ ਦਫਤਰ ਵਿਖੇ ਕੰਮ ਕਰਵਾਉਣ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਬਿਜਲੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਲਈ ਆਏ ਲੋਕਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਅਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜ਼ਲ ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉੋਣਾ ਹੈ ਅਤੇ ਇਸ ਲਈ ਸਰਕਾਰ ਵਲੋਂ ਸਾਰੀਆਂ ਸੇਵਾਵਾਂ ਇਕ ਹੀ ਛੱਤ ਹੇਠ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ। ਸਰਕਾਰ ਵਲੋਂ ਸਾਰੀਆਂ ਸੇਵਾਵਾਂ ਇਕ ਹੀ ਛੱਤ ਹੇਠ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਬਿਜਲੀ ਮੰਤਰੀ ਵਲੋਂ ਸਿਵਲ ਲਾਈਨ, ਗੇਟ ਹਕੀਮਾਂ, ਸਿਟੀ ਸੈਂਟਰ ਅਤੇ ਇੰਡਸਟਰੀ ਸਰਕਲ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਦੇ ਕੰਮ ਪ੍ਰਤੀ ਜਾਣਕਾਰੀ ਹਾਸਲ ਕੀਤੀ ਕਿ ਉਹ ਕੀ-ਕੀ ਕੰਮ ਰਹੇ ਹਨ।ਈ.ਟੀ.ਓ ਨੇ ਹਰੇਕ ਕਰਮਚਾਰੀ ਕੋਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਇਹਨਾਂ ਦੇ ਹੱਲ ਦਾ ਭਰੋਸਾ ਦਿਵਾਇਆ।ਬਿਜ਼ਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਿਟੀ ਸਰਕਲ ਦਫਤਰ ਦੀ ਇਮਾਰਤ ਜੋ ਕਿ ਖਸਤਾ ਹਾਲ ਵਿੱਚ ਹੈ ਦਾ ਛੇਤੀ ਹੀ ਨਵੀਨੀਕਰਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਆਪਣੇ ਬੁਨਿਆਦੀ ਢਾਚੇ ਨੂੰ ਸੁਧਾਰਨ ਲਈ ਵਚਨਬੱਧ ਹੈ ਅਤੇ ਇਸ ਲਈ ਬਿਜਲੀ ਦੇ ਪੁਰਾਣੇ ਖੰਭਿਆਂ, ਤਾਰਾਂ ਅਤੇ ਟਰਾਂਸਫਰਮਰਾਂ ਨੂੰ ਬਦਲਿਆ ਜਾ ਰਿਹਾ ਹੈ।
ਇੰਪਲਾਈਜ਼ ਫੈਡਰੇਸ਼ਨ, ਟੈਕਨੀਕਲ ਸਰਵਿਸ ਯੂਨੀਅਨ ਅਤੇ ਮਨਿਸਟਰੀ ਸਟਾਫ ਸਰਵਿਸ ਯੂਨੀਅਨਾਂ ਦੇ ਆਗੂਆਂ ਨਾਲ ਮੁਲਾਕਾਤ ਨੇ ਸਾਂਝੇ ਤੌਰ ਤੇ ਬਿਜਲੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ।ਈ.ਟੀ.ਓ ਨੇ ਸਬੰਧਤ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਪੀ.ਸੀ.ਪੀ.ਸੀ.ਐਲ ਦੇ ਡਿਪਟੀ ਚੀਫ ਰਾਜੀਵ ਪਰਾਸ਼ਰ ਵੀ ਹਾਜਰ ਸਨ।