Sunday, June 23, 2024

ਲੰਪੀ ਸਕਿਨ ਬਿਮਾਰੀ ਦੇ ਇਲਾਜ਼ ਅਤੇ ਵੈਕਸੀਨੇਸ਼ਨ ਲਈ ਜਿਲੇ ਵਿੱਚ 55 ਟੀਮਾਂ ਕੰਮ ਕਰ ਰਹੀਆਂ – ਡਿਪਟੀ ਕਮਿਸ਼ਨਰ

4932 ਖੁਰਾਕਾਂ ਪਹੁੰਚੀਆਂ ਜਿਲੇ੍ਹ ‘ਚ ਪਸ਼ੂ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਜਿਲੇ੍ਹ ਵਿੱਚ ਹੁਣ ਤੱਕ ਤਕਰੀਬਨ 1650 ਪਸ਼ੂ ਇਸ ਨਾਲ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਦਾ ਇਲਾਜ਼ ਸਬੰਧਤ ਵੈਟਨਰੀ ਅਫਸਰਾਂ ਅਤੇ ਵੈਟਨਰੀ ਇੰਸਪੈਕਟਰਾਂ ਵਲੋਂ ਕੀਤਾ ਜਾ ਰਿਹਾ ਹੈ ਲੰਪੀ ਸਕਿਨ ਬਿਮਾਰੀ ਨਾਲ ਨਜਿੱਠਣ ਲਈ ਸਰਕਾਰ ਹਰੇਕ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਅਤੇ ।
                ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਵਿਭਾਗ ਵਲੋਂ ਜਿਥੇ ਪਿੰਡ-ਪਿੰਡ ਜਾ ਕੇ ਬਿਮਾਰ ਪਸ਼ੂਆਂ ਦਾ ਇਲਾਜ਼ ਕੀਤਾ ਜਾ ਰਿਹਾ ਹੈ ਉਥੇ ਹੀ ਪਿੰਡਾਂ ਵਿਚ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।ਇੰਨ੍ਹਾਂ ਕੈਂਪਾਂ ਵਿੱਚ ਪਸ਼ੂ ਪਾਲਕਾਂ ਨੂੰ ਬਿਮਾਰੀ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸੂਦਨ ਨੇ ਦੱਸਿਆ ਕਿ ਜਿਲ੍ਹੇ ਵਿੱਚ 55 ਟੀਮਾਂ ਇਲਾਜ਼ ਅਤੇ ਵੈਕਸੀਨੇਸ਼ਨ ਦਾ ਕੰਮ ਕਰ ਰਹੀਆਂ ਹਨ ਅਤੇ 1650 ਪਸ਼ੂ ਇਸ ਬਿਮਾਰੀ ਤੋਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦਾ ਇਲਾਜ਼ ਜਾਰੀ ਹੈ।ਤੰਦਰੁਸਤ ਜਾਨਵਰਾਂ ਨੂੰ ਬਿਮਾਰੀ ਤੋਂ ਬਚਾਉਣ ਲਈ ਵੈਕਸੀਨ ਲਗਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ੍ਹ ਵਿੱਚ ਵੈਕਸੀਨ ਦੀਆਂ 4932 ਖੁੁਰਾਕਾਂ ਪਹੁੰਚ ਚੁੱਕੀਆਂ ਹਨ ਜਿੰਨਾਂ ਵਿੱਚੋਂ 2516 ਖੁਰਾਕਾਂ ਪਸ਼ੂਆਂ ਨੂੰ ਲਗਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਰਹਿੰਦਿਆਂ 2416 ਖੁਰਾਕਾਂ ਅੱਜ ਸ਼ਾਮ ਤੱਕ ਪਸ਼ੂਆਂ ਨੂੰ ਲਗਾ ਦਿੱਤੀਆਂ ਜਾਣਗੀਆਂ।
             ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਨਵਰਾਜ ਸਿੰਘ ਸੰਧੂ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਹੁਣ ਤੱਕ ਗੋਕੇ ਪਸ਼ੂ ਹੀ ਪ੍ਰਭਾਵਿਤ ਹੋਏ ਹਨ ਅਤੇ ਮੱਝਾਂ ਦੇ ਵਿੱਚ ਇਸ ਬਿਮਾਰੀ ਨਾਲ ਪ੍ਰਭਾਵਿਤ ਹੋਣ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।ਉਨ੍ਹਾਂ ਦੱਸਿਆ ਕਿ ਜਿਆਦਾਤਰ ਪਸ਼ੂ ਤਕਰੀਬਨ 2 ਹਫਤਿਆਂ ਵਿੱਚ ਠੀਕ ਹੋ ਰਹੇ ਹਨ ਅਤੇ ਮੌਤ ਦਰ ਬਹੁਤ ਹੀ ਘੱਟ ਹੈ।ਲੋਕਾਂ ਨੂੰ ਘਬਰਾਉਣ ਦੇ ਬਜ਼ਾਏ ਸਮੇਂ ਸਿਰ ਆਪਣੇ ਪਸ਼ੂਆਂ ਦਾ ਇਲਾਜ਼ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਨੇ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਦੇ ਤਰੀਕੇ ਵੀ ਦੱਸੇ।ਉਨ੍ਹਾਂ ਨੇ ਦੱਸਿਆ ਕਿ ਇਹ ਬੀਮਾਰੀ ਪਸ਼ੂਆਂ ਤੋਂ ਮਨੁੱਖਾਂ ਨੂੰ ਨਹੀਂ ਫੈਲਦੀ ਹੈ, ਇਸ ਕਰਕੇ ਬਿਮਾਰ ਪਸ਼ੂ ਦਾ ਦੁੱਧ ਵੀ ਉਬਾਲ ਕੇ ਵਰਤਿਆ ਜਾ ਸਕਦਾ ਹੈ।
               ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੇ ਸੈਡਾਂ ਵਿੱਚ ਫਾਰਮਲੀਨ ਦੇ ਇਕ ਫੀਸਦੀ ਘੋਲ ਦੀ ਸਪਰੇਅ ਵੀ ਕੀਤੀ ਜਾਵੇ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …