ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਇਨੀਂ ਦਿਨੀਂ ਪਸ਼ੂ ਧੰਨ ਵਿੱਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਰੱਖਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਵਲੋਂ ਖੁਦ ਗਊਸ਼ਾਲਾਵਾਂ ਦਾ ਦੌਰਾ ਕਰਕੇ ਪ੍ਰਬੰਧਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਲਈ ਜਾਰੀ ਅੇਡਵਾਈਜ਼ਰੀ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਸੰਗਰੂਰ ਨੂੰ ਬੀਤੀ ਸ਼ਾਮ ਪੰਜਾਬ ਸਰਕਾਰ ਵਲੋਂ 10 ਹਜ਼ਾਰ 164 ਟੀਕਿਆਂ ਦੀਆਂ ਹੋਰ ਖੁਰਾਕਾਂ ਭੇਜੀਆਂ ਗਈਆਂ ਹਨ ਜਿਨਾਂ ਨੂੰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤਮੰਦ ਪਸ਼ੂ ਧੰਨ ਦੇ ਲਗਾਉਣ ਲਈ ਵੈਟਰਨਰੀ ਅਧਿਕਾਰੀਆਂ ਨੂੰ ਫੀਲਡ ਵਿੱਚ ਭੇਜ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਜਿਹੜੇ ਖੇਤਰਾਂ ਵਿੱਚ ਪਸ਼ੂ ਧੰਨ ਇਸ ਬਿਮਾਰੀ ਤੋਂ ਪ੍ਰਭਾਵਿਤ ਹਨ ਅਜਿਹੇ ਖੇਤਰਾਂ ਵਿੱਚ ਟੀਮਾਂ ਨੂੰ ਟੀਕਾਕਰਨ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਰਾਹੀਂ ਗਊਸ਼ਾਲਾਵਾਂ ਵਿਖੇ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਮ੍ਰਿਤਕ ਪਸ਼ੂ ਧੰਨ ਨੂੰ ਦਬਾਉਣ ਸਬੰਧੀ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …