Friday, February 23, 2024

ਆਜ਼ਾਦੀ ਦਿਵਸ ਨੂੰ ਦੇ ਮੱਦੇਨਜ਼ਰ ਭਾਜਪਾ ਨੇ ਸੁਨਾਮ ‘ਚ ਕੱਢੀ ਤਿਰੰਗਾ ਯਾਤਰਾ

ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਸੁਨਾਮ ਵਲੋਂ ਤਿਰੰਗਾ ਯਾਤਰਾ ਕੱਢੀ ਗਈ।ਇਸ ਵਿੱਚ ਸੀਨੀਅਰ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਹਿੱਸਾ ਲਿਆ।ਉਨਾਂ ਨੇ ਕਿਹਾ ਕਿ 75ਵੇਂ ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ‘ਤੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਤਿਰੰਗਾ ਯਾਤਰਾ ਕੱਢੀ ਗਈ ਹੈ।ਜਿਸ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਦੇ ਅੰਦਰ ਦੇਸ਼ ਪ੍ਰੇਮ ਦੀ ਭਾਵਨਾ ਨੂੰ ਜਾਗਰੂਕ ਕਰਨਾ।
             ਇਸ ਮੋਕੇ ਯੁਵਾ ਮੋਰਚਾ ਪ੍ਰਧਾਨ ਨੈਸ਼ਨਲ ਇੰਚਾਰਜ਼ ਕਪਿਲ, ਪ੍ਰਧਾਨ, ਅਮ੍ਰਿਤ ਰਾਜਵੀਰ ਚੱਠਾ ਜਿਲ੍ਹਾ ਯੁਵਾ ਮੋਰਚਾ ਪ੍ਰਧਾਨ, ਵਿਨੋਦ ਗੁਪਤਾ ਪ੍ਰਦੇਸ਼ ਕਾਰਜਕਾਰੀ ਮੈਂਬਰ, ਭਾਜਪਾ ਜਿਲ੍ਹਾ ਸੰਗਰੂਰ 2 ਦੇ ਪ੍ਰਧਾਨ ਰਿਸ਼ੀਪਾਲ ਖੇਰਾ, ਅਸ਼ੋਕ ਗੋਇਲ, ਧੀਰਜ਼ ਗੋਇਲ, ਮੁਕੇਸ਼ ਗੋਇਲ, ਰਾਕੇਸ਼ ਟੋਨੀ, ਡਾ. ਜਗਮਹਿੰਦਰ, ਯੋਗੇਸ਼ ਗਰਗ, ਸਤੀਸ਼ ਬਾਂਸਲ ਖਨੌਰੀ, ਅਸ਼ੋਕ ਕੁਮਾਰ ਖਨੌਰੀ ਤੇ ਵੱਡੀ ਗਿਣਤੀ ‘ਚ ਭਾਜਪਾ ਵਰਕਰ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਡਾ. ਹਰਮਿੰਦਰ ਸਿੰਘ ਬੇਦੀ ਦੀ ਸਵੈ-ਜੀਵਨੀ “ਲੇਖੇ ਆਵਹਿ ਭਾਗ” ‘ਤੇ ਵਿਚਾਰ-ਗੋਸ਼ਟੀ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …