ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) -ਅਜਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ, ਜਿਸ ਦੋਰਾਨ ਸਜੂਕੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਣਾ ਹੈ।ਅੱਜ ਦੂਸਰੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ।ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ (ਜ), ਮਨਜੀਤ ਕੌਰ ਸੈਣੀ ਐਸ.ਪੀ ਹੈਡਕੁਵਾਟਰ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਰਹੇ।
ਰਿਹਰਸਲ ਦੋਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਹੋਮ ਗਾਰਡ, ਮਹਿਲਾ ਪੁਲਿਸ ਅਤੇ ਐਨ.ਸੀ.ਸੀ ਦੀਆਂ ਟੁਕੜੀਆਂ ਨੇ ਅਭਿਆਸ ਕੀਤਾ ।ਸਕੂਲੀ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਤੇ ਬੱਚਿਆਂ ਵਲੋਂ ਪੀ.ਟੀ.ਸੋਅ ਪੇਸ ਕੀਤਾ ਗਿਆ।
ਇਸ ਮੋਕੇ ਤੇ ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ (ਜ) ਨੇ ਦੱਸਿਆ ਕਿ ਅਜਾਦੀ ਦੇ 75ਵੀਂ ਵਰ੍ਹੇਗੰਢ ਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ਅਤੇ 15 ਅਗਸਤ ਨੂੰ ਲਮੀਣੀ ਸਟੇਡੀਅਮ ਵਿੱਚ ਜਿਲ੍ਹਾ ਪੱਧਰੀ ਸਮਾਰੋਹ ਹੋਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …