Sunday, January 26, 2025

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ – ਡੀ.ਸੀ

ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਦੱਸਿਆ ਹੈ ਕਿ ਮਿਤੀ 11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ।ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …