Sunday, September 15, 2024

ਫੋਟੋ ਵੋਟਰ ਸੂਚੀਆਂ ਦੀ ਸੁਧਾਈ ਤੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਬਾਰੇ ਸੈਕਟਰ ਅਫਸਰਾਂ ਨੂੰ ਦਿੱਤੀ ਟ੍ਰੇਨਿੰਗ

ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਵਲੋਂ ਕੀਤੀ ਵੀਡੀਓ ਕਾਨਫਰੰਸ ‘ਚ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਦੇ ਦਿਸ਼ਾ ਨਿਰਦਸ਼ਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਉੱਪ ਮੰਡਲ ਮੈਜਿਸਟਰੇਟ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਾਲਾ ਰਾਮ ਕਾਂਸਲ ਨੇ ਆਪਣੇ ਹਲਕੇ ਦੇ ਸੈਕਟਰ ਅਫਸਰਾਂ ਨਾਲ ਇੱਕ ਵਿਸ਼ੇਸ਼ ਟਰੇਨਿੰਗ ਮੀਟਿੰਗ ਆਯੋਜਿਤ ਕੀਤੀ।
ਉਨ੍ਹਾਂ ਯੋਗਤਾ ਮਿਤੀ 01-01-2023 ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਅਤੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਸਬੰਧੀ ਫਾਰਮ 6-ਬੀ ਭਰਨ ਬਾਰੇ ਜਾਣਕਾਰੀ ਦਿੱਤੀ।ਮੀਟਿੰਗ ਵਿੱਚ ਤਹਿਸੀਲਦਾਰ ਲਛਮਨ ਸਿੰਘ ਨੇ ਆਏ ਸੈਕਟਰ ਅਫਸਰਾਂ ਨੂੰ ਟ੍ਰੇਨਿੰਗ ਦਿੱਤੀ ਅਤੇ ਇਹ ਟਰੇਨਿੰਗ ਅੱਗੇ ਬੀ.ਐਲ.ਓਜ਼ ਨੂੰ ਦੇਣ ਲਈ ਸੈਕਟਰ ਅਫਸਰ ਨੂੰ ਪਾਬੰਦ ਕੀਤਾ ਗਿਆ।
                       ਇਸ ਹਲਕੇ ਦੇ ਅਸੈਂਬਲੀ ਲੈਵਲ ਮਾਸਟਰ ਟਰੇਨਰ ਪ੍ਰਵੀਨ ਕੁਮਾਰ ਐਸ.ਡੀ.ਓ ਅਤੇ ਰਜੀਵ ਕਟਾਰੀਆ ਮੈਡੀਕਲ ਅਸਿਸਟੈਂਟ ਵੀ ਹਾਜ਼ਰ ਹੋਏ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …