ਪੇਂਡੂ ਚੌਂਕੀਦਾਰਾਂ ਨੂੰ ਮਾਣਭੱਤਾ 7500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ – ਜਸਦੇਵ ਸਿੰਘ
ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਸੀਟੂ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ
ਸਮਰਾਲਾ ਦੇ ਪ੍ਰਧਾਨ ਜਸਦੇਵ ਸਿੰਘ ਬਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਿਛਲੇ ਕਾਫੀ ਸਮੇਂ ਤੋਂ ਲੰਬਿਤ ਪਈਆਂ ਚੌਂਕੀਦਾਰਾਂ ਦੀ ਮੰਗਾਂ ਪੰਜਾਬ ਦੇ ਸਮੂਹ ਪੇਂਡੂ ਚੌਂਕੀਦਾਰਾਂ ਨੂੰ ਹਰਿਆਣਾ ਦੀ ਤਰਜ਼ ‘ਤੇ 7500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ, ਪੇਂਡੂ ਚੌਂਕੀਦਾਰਾਂ ਨੂੰ ਜਨਮ ਅਤੇ ਮੌਤ ਸਬੰਧੀ ਸਰਟੀਫਿਕੇਟ ਦੇਣ ਸਬੰਧੀ ਮਨਜੂਰ ਕੀਤੀ ਚਿੱਠੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਸਾਲ ਵਿੱਚ ਦੋ ਵਾਰੀ ਪੇਂਡੂ ਚੌਂਕੀਦਾਰਾਂ ਨੂੰ ਵਰਦੀਆਂ ਦਿੱਤੀਆਂ ਜਾਣ, ਪੰਜਾਬ ਦੇ ਸਮੂਹ ਪੇਂਡੂ ਚੌਂਕੀਦਾਰਾਂ ਨੂੰ ਸਰਕਾਰ ਦੇ ਦਰਜ਼ਾ 4 ਮੁਲਾਜਮਾਂ ਦੇ ਬਰਾਬਰ ਦਾ ਦਰਜ਼ਾ ਦਿੱਤਾ ਜਾਵੇ।
ਤਹਿਸੀਲ ਪ੍ਰਧਾਨ ਜਸਦੇਵ ਸਿੰਘ ਨੇ ਕਿਹਾ ਕਿ ਹੁਣ ਤੱਕ ਪੰਜਾਬ ਅੰਦਰ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਪੇਂਡੂ ਚੌਂਕੀਦਾਰਾਂ ਦੀਆਂ ਮੰਗਾਂ ਸਬੰਧੀ ਕੋਈ ਫੈਸਲਾ ਨਹੀਂ ਲਿਆ ਅਤੇ ਨਾ ਹੀ ਕਦੇ ਕੋਈ ਸਾਰ ਲਈ ਹੈ ਕਿ ਅਜਿਹੀ ਮਹਿੰਗਾਈ ਦੇ ਜ਼ਮਾਨੇ ਵਿੱਚ ਪੇਂਡੂ ਚੌਂਕੀਦਾਰ 1250 ਰੁਪਏ ਪ੍ਰਤੀ ਮਹੀਨਾ ਦੇ ਨਿਗੂਣੇ ਭੱਤੇ ਨਾਲ ਕਿਸ ਤਰ੍ਹਾਂ ਗੁਜ਼ਾਰਾ ਕਰ ਸਕਦੇ ਹਨ।ਉਨ੍ਹਾਂ ਪੰਜਾਬ ਸਰਕਾਰ ਚੌਂਕੀਦਾਰਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਅਤੇ ਉਨਾਂ ਨੂੰ ਸੰਘਰਸ਼ ਲਈ ਮਜ਼ਬੂਰ ਨਾ ਕਰੇ।
ਇਸ ਮੌਕੇ ਗੁਰਦਾਸ ਸਿੰਘ ਮਾਨੂੰਪੁਰ ਵਾਈਸ ਪ੍ਰਧਾਨ, ਮੇਵਾ ਸਿੰਘ ਚਹਿਲਾਂ, ਗੁਰਚਰਨ ਸਿੰਘ ਗਗੜਾ, ਪਰਮਜੀਤ ਸਿੰਘ ਕਲਾਲ ਮਾਜਰਾ, ਦਲਬਾਰਾ ਸਿੰਘ ਕਕਰਾਲਾ ਖੁਰਦ, ਕੁਲਦੀਪ ਸਿੰਘ ਸੈਕਟਰੀ, ਗੁਰਮੇਲ ਸਿੰਘ ਰੋਹਲੇ, ਕਰਨੈਲ ਸਿੰਘ ਘੁਲਾਲ, ਹੰਸਰਾਜ ਲੱਧੜਾਂ, ਜੀਤ ਸਿੰਘ ਸਿਹਾਲਾ
Punjab Post Daily Online Newspaper & Print Media