Saturday, December 21, 2024

ਕਾਂਗਰਸ ਪਾਰਟੀ ਨੇ ਸੋਨੀ ਦੀ ਅਗਵਾਈ ‘ਚ ਜਲਿਆਂਵਾਲਾ ਬਾਗ ਤੱਕ ਕੱਢੀ ਤਿਰੰਗਾ ਯਾਤਰਾ

ਸ਼ਹੀਦਾਂ ਦੀ ਬਦੌਲਤ ਹੀ ਅਸੀਂ ਮਾਣ ਰਹੇ ਆਜ਼ਾਦੀ ਦਾ ਨਿੱਘ – ਸੋੋਨੀ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਵਲੋਂ ਅੱਜ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਤਿਰੰਗਾ ਯਾਤਰਾ ਹਾਲਗੇਟ ਤੋਂ ਲੈ ਕੇ ਸ਼ਹੀਦਾਂ ਦੀ ਧਰਤੀ ਜਲਿਆਂਵਾਲਾ ਬਾਗ ਤੱਕ ਕੱਢੀ ਗਈ।ਰੈਲੀ ਦੀ ਅਗਾਵਈ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਇਹ ਤਿਰੰਗਾ ਸਾਨੂੰ ਸ਼ਹੀਦਾਂ ਦੀ ਬਦੌਲਤ ਹੀ ਮਿਲਿਆ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਨੂੰ ਸਭ ਤੋਂ ਉਚਾ ਰੱਖੀਏ ਅਤੇ ਆਪਣੀ ਆਜ਼ਾਦੀ ਨੂੰ ਸੰਭਾਲ ਕੇ ਰੱਖੀਏ।
                   ਸੋਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਅੱਗੇ ਹੋ ਕੇ ਮੋਹਰੀ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਇਹ ਤਿਰੰਗਾ ਸਾਡੀ ਸ਼ਾਨ ਦਾ ਪ੍ਰਤੀਕ ਹੈ ਅਤੇ ਇਸ ਨੂੰ ਹਾਸਲ ਕਰਨ ਲਈ ਅਸੀਂ ਕਈ ਕੁਰਬਾਨੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਇਸ ਤਿਰੰਗਾ ਯਾਤਰਾ ਦਾ ਮਕਸਦ ਲੋਕਾਂ ਨੂੰ ਆਪਣੀ ਆਜ਼ਾਦੀ, ਤਿਰੰਗੇ ਦੀ ਸ਼ਾਨ ਪ੍ਰਤੀ ਜਾਗਰੂਕ ਕਰਨਾ ਹੈ, ਜਦ ਪੂਰਾ ਦੇਸ਼ ਆਜ਼ਾਦੀ 75ਵਾਂ ਵਰ੍ਹਾ ਬੜੀ ਖੁਸ਼ੀ ਨਾਲ ਮਨਾ ਰਿਹਾ ਹੈ।ਸੋਨੀ ਨੇ ਕਿਹਾ ਕਿ ਉਹ ਜਲਿਆਂਵਾਲਾ ਬਾਗ ਦੀ ਇਸ ਪਵਿੱਤਰ ਧਰਤੀ ਨੂੰ ਪ੍ਰਣਾਮ ਕਰਦੇ ਹਨ ਜਿਥੇ ਸਾਡੇ ਸ਼ਹੀਦਾ ਦਾ ਖੂਨ ਡੁੱਲਿਆ ਹੈ।
                      ਇਸ ਤਿਰੰਗਾ ਯਾਤਰਾ ਵਿੱਚ ਜੁਗਲ ਕਿਸ਼ੋਰ ਸ਼ਰਮਾ, ਕਾਂਗਰਸ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਵਿਕਾਸ ਸੋਨੀ, ਅਰੁਣ ਕੁਮਾਰ ਪੱਪਲ, ਸੁਰਿੰਦਰ ਕੁਮਾਰ ਛਿੰਦਾ, ਯੂਨਿਸ ਕੁਮਾਰ, ਮਹੇਸ਼ ਖੰਨਾ, ਗੁਰਦੇਵ ਸਿੰਘ ਦਾਰਾ, ਪਰਮਜੀਤ ਸਿੰਘ ਚੋਪੜਾ, ਅਕਸ਼ੇ ਸ਼ਰਮਾ, ਕਪਿਲ ਮਹਾਜਨ, ਇੰਦਰ ਖੰਨਾ, ਸੁਨੀਲ ਕੁਮਾਰ ਕਾਉਂਟੀ, ਸਰਬਜੀਤ ਲਾਟੀ, ਸ੍ਰੀਮਤੀ ਰਾਜਬੀਰ ਕੌਰ, ਤਾਹਿਰ ਸ਼ਾਹ, ਰਵੀਕਾਂਤ, ਵਿਵੇਕ ਸ਼ਰਮਾ, ਮੈਡਮ ਲੀਲਾ ਵਤੀ, ਰਮਨ ਤਲਵਾਰ, ਮਨਜੀਤ ਸਿੰਘ ਬੌਬੀ, ਗੌਰਵ ਭੱਲਾ, ਰਾਮਪਾਲ, ਰਾਜਵੀ ਛਾਬੜਾ, ਕਰਨਪੁਰੀ, ਵਿਸ਼ਾਲ ਗਿੱਲ ਤੋਂ ਇਲਾਵਾ ਵੱਡੀ ਗਿਣਤੀ ‘ਚ ਕਾਂਗਰਸ ਆਗੂ, ਵਰਕਰ ਤੇ ਆਮ ਲੋਕ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …