ਮਾਂ ਬੋਲੀ ਪੰਜਾਬੀ ਨੂੰ ਦੇਵਾਂਗੇ ਪੂਰਾ ਮਾਣ ਸਤਿਕਾਰ, ਜੋਸ਼ਨ ਹਸਪਤਾਲ ਵਿਖੇ ਬਲੱਡ ਬੈਂਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਿਧਾਨ ਸਭਾ ਦੇ ਕੰਮ ਨੂੰ ਜਲਦ ਹੀ ਡਿਜੀਟਲਾਈਜੇਸ਼ਨ ਕਰਨ ਜਾ ਰਹੀ ਹੈ ਤਾਂ ਜੋ ਸੂਬੇ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੋਸਨ ਮਲਟੀਸਪੈਸਲਿਟੀ ਹਸਪਤਾਲ ਮਹਿਤਾ ਰੋਡ ਵਿਖੇ ਕੇ.ਵਾਈ.ਬੀ ਬਲੱਡ ਬੈਂਕ ਦਾ ਉਦਘਾਟਨ ਕਰਦਿਆਂ ਕੀਤਾ।
ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਸਾਰੇ ਕੰਮਕਾਜ਼ ਦਾ ਡਿਜੀਟਲਾਈਜੇਸ਼ਨ ਜਲਦ ਹੀ ਕਰ ਦਿੱਤਾ ਜਾਵੇਗਾ।ਇਸ ਸਬੰਧ ਵਿੱਚ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।ਸੰਧਵਾਂ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵੱਲੋਂ ਬੁੱਢੇ ਨਾਲੇ ਦੀ ਸਫਾਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਸੰਧਵਾਂ ਨੇ ਬਲੱਡ ਬੈਂਕ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਭ ਤੋਂ ਵੱਡਾ ਦਾਨ ਜੇਕਰ ਕੋਈ ਹੈ ਤਾਂ ਉਹ ਖੂਨ ਦਾਨ ਹੈ।ਉਨ੍ਹਾਂ ਦੱਸਿਆ ਕਿ ਜੇਕਰ ਸਮੇਂ ਮਰੀਜ ਨੂੰ ਖੂਨ ਮਿਲ ਜਾਵੇ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਹੈ।
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸੰਧਵਾਂ ਨੇ ਡੇਅਰੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੰਪੀ ਸਕਿਨ ਨਾਲ ਬਿਮਾਰ ਗਾਂਵਾਂ ਨੂੰ ਦੂਜੀਆਂ ਗਾਂਵਾਂ ਨਾਲੋ ਵੱੱਖ ਰੱਖਣ ਅਤੇ ਮੱਖੀ, ਮੱਛਰ ਤੋਂ ਵੀ ਇਨ੍ਹਾਂ ਨੂੰ ਬਚਾ ਕੇ ਰੱਖਿਆ ਜਾਵੇ ਅਜਿਹਾ ਕਰਨ ਨਾਲ ਤੰਦਰੁਸਤ ਗਾਵਾਂ ਨੂੰ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ।ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਸੰਧਵਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਵਿਧਾਇਕ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਜਸਵਿੰਦਰ ਸਿੰਘ, ਸਤਪਾਲ ਸੋਖੀ ਸੈਨਿਟ ਮੈਂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰਭਬੀਰ ਸਿੰਘ ਬਰਾੜ ਪ੍ਰਧਾਨ ਆਮ ਆਦਮੀ ਪਾਰਟੀ ਸ਼ਹਿਰੀ, ਵਿਰਾਟ ਦੇਗਵਨ, ਰਵਿੰਦਰ ਭੱਟੀ, ਡਾ: ਦਵਿੰਦਰ ਸਿੰਘ ਜੋਸਨ, ਡਾ: ਅਰਪਣ ਸਿੰਘ ਜੋਸ਼ਨ, ਅਮਰਬੀਰ ਸਿੰਘ ਢੋਟ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।