Friday, March 13, 2026

ਬਾਬਾ ਫਰੀਦ ਕਾਲਜ ਵਿਖੇ ਬੀ.ਐਸ.ਸੀ. (ਨਾਨ-ਮੈਡੀਕਲ) ਅਤੇ ਬੀ.ਐਸ.ਸੀ.(ਕੰਪਿਊਟਰ ਸਾਇੰਸ) ਦੇ ਨਤੀਜੇ ਰਹੇ ਸ਼ਾਨਦਾਰ

PPN0412201413

ਬਠਿੰਡਾ, 4 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਰਤੇ ਜਾ ਰਹੇ ਨਵੇਂ ਅਧਿਆਪਨ ਢੰਗਾਂ (ਟੀਚਿੰਗ ਮੈਥਡੋਲੋਜੀ) ਦੇ ਸਿੱਟੇ ਬਹੁਤ ਸਾਰਥਕ ਸਿੱਧ ਹੋ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਨਾਨ ਮੈਡੀਕਲ) ਦੇ ਦੂਸਰੇੇ ਅਤੇ ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਐਸ.ਸੀ. (ਨਾਨ ਮੈਡੀਕਲ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਦਿਨੇਸ਼ ਸਿੰਗਲਾ ਨੇ 87.20 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਸੁਖਪ੍ਰੀਤ ਕੌਰ ਨੇ 86.20 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ ।ਜਦੋਂ ਕਿ ਸਵਿਤਾ ਰਾਣੀ ਨੇ 85.6% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਸਰਾ ਸਥਾਨ ਕੀਤਾ ਹੈ । ਇਸੇ ਤਰ੍ਹਾਂ ਬਲਜਿੰਦਰ ਸਿੰਘ 85% ਅੰਕਾਂ ਨਾਲ ਕਾਲਜ ਵਿਚੋਂ ਚੌਥੇ ਸਥਾਨ ਤੇ ਰਿਹਾ ਅਤੇ ਵੰਦਨਾ ਤੇ ਸੁਖਵੀਰ ਕੌਰ 84.6% ਅੰਕਾਂ ਨਾਲ ਕਾਲਜ ਵਿਚੋਂ ਪੰਜਵੇਂ ਸਥਾਨ ਤੇ ਰਹੀਆਂ। ਹਰਪ੍ਰੀਤ ਕੌਰ, ਗਗਨਦੀਪ ਕੌਰ, ਲਵਜੀਤ ਕੌਰ, ਗੁਰਪ੍ਰੀਤ ਕੌਰ ਅਤੇ ਸ਼ਿਫਾਲੀ ਗੋਇਲ ੮੦% ਤੋਂ ਵਧੇਰੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਸ਼ਾਮਿਲ ਹਨ। ਇਸੇ ਤਰ੍ਹਾਂ ਬੀ.ਐਸ.ਸੀ. (ਨਾਨ ਮੈਡੀਕਲ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਰਾਜਵੀਰ ਕੌਰ ਨੇ 82.9 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਅਤੇ ਸੁੁਮਨਦੀਪ ਕੌਰ ਨੇ 81 ਪ੍ਰਤੀਸ਼ਤ ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਬੀ.ਐਸ.ਸੀ. (ਕੰਪਿਊਟਰ ਸਾਇੰਸ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕੀਤੇ ਹਨ। ਬੀ.ਐਸ.ਸੀ. (ਕੰਪਿਊਟਰ ਸਾਇੰਸ) ਦੂਜਾ ਸਮੈਸਟਰ ਦੀ ਵਿਦਿਆਰਥਣ ਆਰਤੀ ਨੇ 83.33% ਅੰਕ, ਪ੍ਰਿਅੰਕਾ ਨੇ 81.55% ਅੰਕ ਅਤੇ ਸ਼ਾਲੂ ਨੇ 80.67% ਪਾ੍ਰਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਇਹਨਾਂ ਸ਼ਾਨਦਾਰ ਨਤੀਜਿਆ ਬਾਰੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਿੱਖਿਆ ਸ਼ਾਸਤਰੀਆਂ/ਵਿਸ਼ਾ ਮਾਹਿਰਾਂ ਅਤੇ ਹੋਰ ਵਿਦਵਾਨਾਂ ਦੇ ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਸਮੇਂ-ਸਮੇਂ ਤੇ ਆਯੋਜਿਤ ਹੁੰਦੇ ਰਹਿੰਦੇ ਹਨ।ਇਸ ਤੋਂ ਇਲਾਵਾ ਗਰੁੱਪ ਡਿਸਕਸ਼ਨ, ਡੀਬੇਟ, ਭਾਸ਼ਣ ਆਦਿ ਵਿੱਚ ਹਰ ਵਿਦਿਆਰਥੀ ਹਿੱਸਾ ਲੈਂਦਾ ਹੈ ਜਿਸ ਸਦਕਾ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ।ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਾਲਜ ਦੇ ਵਿਭਾਗ ਮੁਖੀਆਂ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਭਰਪੂਰ ਸਲਾਘਾ ਵੀ ਕੀਤੀ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply