Sunday, August 2, 2026

ਅੰਮ੍ਰਿਤਸਰ ਨੇੜੇ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ ‘ਚ ਹੋਇਆ ਬਚਾਅ

ਸੁਰੱਖਿਆ ਮੁਲਾਜ਼ਮਾਂ ਦੇ ਟਰੱਕ ਡਰਾਈਵਰ ਨਾਲ ਹੋਏ ਬੋਲ ਬੁਲਾਰੇ ਲਈ ਸੰਧਵਾਂ ਨੇ ਮੰਗੀ ਮਾਫ਼ੀ

ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ।ਸੰਧਵਾਂ ਇਸੇ ਕਾਰ `ਚ ਬੈਠੇ ਸਨ।ਇਸ ਹਾਦਸੇ ਵਿਚ ਸੰਧਵਾਂ ਵਾਲ-ਵਾਲ ਬਚ ਗਏ ਹਨ।
                       ਸੰਧਵਾਂ ਨੇ ਸੜਕ ‘ਤੇ ਅਜਿਹੀ ਜਾਨਲੇਵਾ ਲਾਪ੍ਰਵਾਹੀ ਦੀ ਜਾਂਚ ਕਰਾਉਣ ਦੀ ਵਕਾਲਤ ਕੀਤੀ ਹੈ।ਸਪੀਕਰ ਦੇ ਸੁਰੱਖਿਆ ਮੁਲਾਜ਼ਮਾਂ ਦਾ ਟਰੱਕ ਡਰਾਈਵਰ ਨਾਲ ਇਸ ਸਮੇਂ ਬੋਲ ਬੁਲਾਰਾ ਹੋ ਗਿਆ ਸੀ, ਪਰ ਮਨੁੱਖਤਾਵਾਦੀ ਰਵੱਈਏ ਦਾ ਪ੍ਰਗਟਾਵਾ ਕਰਦਿਆਂ ਸੰਧਵਾਂ ਨੇ ਇਸ ਲਈ ਮਾਫ਼ੀ ਮੰਗੀ ਹੈ।ਉਹਨਾਂ ਕਿਹਾ ਕਿ ਹਰੇਕ ਡਰਾਈਵਰ ਲਈ ਸੜਕੀ ਸ਼ਿਸ਼ਟਾਚਾਰ ਅਪਣਾਉਣਾ ਲਾਜ਼ਮੀ ਹੈ ਅਤੇ ਨਿਯਮਾਂ ਤੇ ਕਾਨੂੰਨ ਦੀ ਪਾਲਣਾ ਵੀ ਅਤਿ ਜਰੂਰੀ ਹੈ।ਪਰ ਸੜਕ ‘ਤੇ ਕਿਸੇ ਦੀ ਜਾਨ ਲੈਣ ਵਰਗੀ ਲਾਪ੍ਰਵਾਹੀ ਦੀ ਜਾਂਚ ਹੋਣੀ ਬਹੁਤ ਲਾਜ਼ਮੀ ਹੈ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …