ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਪਿੰਡ ਗੁਮਟਾਲਾ ਦੇ ਵਸਨੀਕ ਤੇ ਸਿਆਸੀ ਆਗੂ ਮਨਮੋਹਨ ਸਿੰਘ ਗੁਮਟਾਲਾ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਤੇ ਇੰਜ. ਦਲਜੀਤ ਸਿੰਘ ਕੋਹਲੀ, ਪ੍ਰਧਾਨ ਹਰਦੀਪ ਸਿੰਘ ਚਾਹਲ, ਸੀਨੀਅਰ ਮੀਤ ਡਾ. ਇੰਦਰਜੀਤ ਸਿੰਘ ਗੋਗੋਆਣੀ ਤੇ ਸੁਰਿੰਦਰਜੀਤ ਸਿੰਘ ਬਿੱਟੂ, ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ, ਜਸਬੀਰ ਸਿੰਘ ਸੱਗੂ ਤੇ ਸਮੂਹ ਕਾਰਜਕਾਰਣੀ ਮੈਂਬਰਾਂ ਕਿਹਾ ਮਨਮੋਹਨ ਸਿੰਘ ਗੁਮਟਾਲਾ ਇਕ ਬਹੁਤ ਹੀ ਨੇਕ ਤੇ ਹਲੀਮੀ ਸੁਭਾਅ ਦੇ ਮਾਲਕ ਸਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੰਗਰੇਜ਼ੀ ਦੀ ਐਮ.ਏ ਕਰਨ ੳਪਰੰਤ ਉਹ ਸਾਰੀ ਉਮਰ ਸਿਆਸਤ ਵਿਚ ਸਰਗਰਮ ਰਹੇ।ਉਨ੍ਹਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਫਿਰ ਮਨਪ੍ਰੀਤ ਸਿੰਘ ਬਾਦਲ ਦੀ ਪੀ.ਪੀ.ਪੀ ਪਾਰਟੀ ਵਿਚ ਸ਼ਾਮਿਲ ਹੋ ਕੇ ਅੰਮ੍ਰਿਤਸਰ ਜਿਲੇ ਦੇ ਪ੍ਰਧਾਨ ਬਣੇ।ਅਜਕਲ ਉਹ ਕਾਂਗਰਸ ਪਾਰਟੀ ਦੇ ਕਾਰਜਕਾਰਨੀ ਕਮੇਟੀ ਦੇ ਮੈਂਬਰ ਸਨ।ਉਹ ਪਿਛਲੇ ਦੋ ਕੁ ਸਾਲ ਤੋਂ ਬਿਮਾਰ ਚਲੇ ਆ ਰਹੇ ਸਨ।ਉਹ 6 ਅਗਸਤ ਨੂੰ ਇਸ ਫ਼ਾਨੀ ਸੰਸਾਰ ਤੋਂ ਕੂਚ ਕਰ ਗਏ।ਅੱਜ ਭਾਵੇਂ ਉਹ ਸਾਡੇ ਵਿਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …