ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚੋਂ ਪੱਕੀ ਜ਼ਮਾਨਤ ਮਿਲਣ ‘ਤੇ ਉਨਾਂ ਦੇ ਸ਼ੁਭਚਿੰਤਕਾਂ ‘ਚ ਖੁਸ਼ੀ ਪਾਈ ਜਾ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਅਤੇ ਮਜੀਠੀਆ ਨੂੰ ਬਦਨਾਮ ਕਰਨ ਦੀ ਮਾੜੀ ਸੋਚ ਰੱਖਣ ਵਾਲਿਆਂ ਨੂੰ ਇਸ ਗੱਲ ਤੋਂ ਨਸੀਹਤ ਮਿਲਣੀ ਚਾਹੀਦੀ ਹੈ।ਬੇਸ਼ੱਕ ਵਿਰੋਧੀਆਂ ਨੇ ਮਜੀਠੀਆ ਨੂੰ ਬਦਨਾਮ ਕਰਨ ਦੀ ਪੂਰੀ ਕਸ਼ਿਸ਼ ਕੀਤੀ।ਪਰ ਵਾਹਿਗੁਰੂ ਦੀ ਮਿਹਰ ਸਦਕਾ ਉਨ੍ਹਾਂ ‘ਤੇ ਕੋਈ ਆਂਚ ਨਹੀਂ ਆਈ।ਉਨ੍ਹਾਂ ਕਿਹਾ ਕਿ ਹਰ ਮੁਸ਼ਕਲ ਨੂੰ ਪਾਰ ਕਰਕੇ ਸੱਚ ਆਖਿ਼ਰ ਸਭ ਦੇ ਸਾਹਮਣੇ ਆ ਜਾਂਦਾ ਹੈ।
Check Also
ਅਕਾਲ ਯੂਨੀਵਰਸਿਟੀ ਵਿਖੇ `ਡਾ. ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨੌਮਿਕਸ` ਦੀ ਸਥਾਪਨਾ
ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ …