Monday, December 30, 2024

ਲੜਕੀਆਂ ਨੂੰ ਕਿੱਤਾ ਮੁੱਖੀ ਸਿੱਖਿਆ ਦੇਣਾ ਸ਼ਲਾਘਾਯੋਗ ਕਾਰਗ਼ – ਵਿੱਤ ਮੰਤਰੀ ਹਰਪਾਲ ਚੀਮਾ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ ਸੰਗਰੂਰ ਵਲੋਂ ਸੋਸਵਾ ਦੀ ਮਦਦ ਨਾਲ ਪਿੰਡ ਖਡਿਆਲ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਨੂੰ ਸਿਲਾਈ ਕਟਾਈ ਦੀ ਟਰੇਨਿੰਗ ਲਈ ਚਲਾਏ ਜਾ ਰਹੇ ਸਿਲਾਈ ਕੇਂਦਰ ਵਿਚ ਟਰੇਨਿੰਗ ਪੂਰੀ ਹੋਣ ਉਪਰੰਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਸਬੰਧੀ ਸਮਾਗਮ ਪ੍ਰੋਜੈਕਟ ਕੋਆਰਡੀਨੇਟਰ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ।ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਤੇ ਸਮਾਗਮ ਦੀ ਪ੍ਰਧਾਨਗੀ ਉਪ ਜਿਲ੍ਹਾ ਸਿੱਖਿਆ ਅਫਸਰ ਅੰਗਰੇਜ ਸਿੰਘ ਨੇ ਕੀਤੀ।
                 ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਬੋਲਦਿਆਂ ਸੁਸਾਇਟੀ ਦੇ ਪ੍ਰਧਾਨ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਕਿਹਾ ਕਿ ਸੁਸਾਇਟੀ ਵਲੋਂ ਸੰਤ ਲੌਂਗੋਵਾਲ ਦੀ ਸੋਚ ‘ਤੇ ਪਹਿਰਾ ਦਿੰਦੇ ਹੋਏ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।ਉਹਨਾਂ ਸੁਸਾਇਟੀ ਵਲੋਂ ਲੜਕੀਆਂ ਦੀ ਕਿੱਤਾ ਮੁਖੀ ਸਿੱਖਿਆ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ।ਸੁਸਾਇਟੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਲੱਡੀ, ਸ਼੍ਰੀਮਤੀ ਇਕਦੀਸ਼ ਕੌਰ ਨੇ ਲੜਕੀਆਂ ਨੂੰ ਮਿਹਨਤ ਕਰਕੇ ਸਮਾਜ ਵਿੱਚ ਆਪਣਾ ਤੇ ਆਪਣੇ ਮਾਪਿਆਂ ਦਾ ਸਤਿਕਾਰ ਵਧਾਉਣ ਦੀ ਗੱਲ ਕਹੀ।ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟਾਂ ਦੀ ਵੰਡ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਸਥਾ ਦੇ ਇਸ ਨਿਵੇਕਲੇ ਉਦਮ ਦੀ ਜਿੰਨੀ ਵੀ ਸਲਾਘਾ ਕੀਤੀ ਜਾਵੇ, ਓਨੀ ਘੱਟ ਹੈ।ਪਿੰਡ ਵਲੋਂ ਨਿਰਮਲ ਸਿੰਘ ਨਿੰਮਾ ਪ੍ਰਧਾਨ ਰਵੀਦਾਸ ਮੰਦਰ ਕਮੇਟੀ ਖਡਿਆਲ ਨੇ ਸਾਰਿਆਂ ਦਾ ਧੰਨਵਾਦ ਕੀਤਾ।
                     ਇਸ ਮੌਕੇ ਹਰਦੇਵ ਸਿੰਘ ਬਿਲਖੂ, ਤਪਿੰਦਰ ਸੋਹੀ, ਰਣਧੀਰ ਵਸ਼ਿਸ਼ਟ, ਪਵਨ ਕਾਂਸਲ, ਹਰਦੀਪ ਸਿੰਘ, ਡਿੰਪਲ ਮਨਚੰਦਾ, ਕੁਲਵੰਤ ਸਿੰਘ ਕਸਕ, ਸ਼ਿਵ ਜਿੰਦਲ, ਸੁਖਚੈਨ ਸਿੰਘ, ਗੁਰਜੰਟ ਸਿੰਘ ਕੁਲਾਰਾਂ, ਜੱਸੀ ਸ਼ਰਮਾ, ਰਵਿੰਦਰ ਮਾਨ, ਦਲਜੀਤ ਸਿੰਘ ਢਾਂਡਸ, ਰਜਨੀ ਬਾਲਾ, ਨਵਰਾਜ ਕੌਰ, ਅਮਨਦੀਪ ਕੌਰ,ਰਮਨਦੀਪ ਕੌਰ ਤੇ ਵੱਡੀ ਗਿਣਤੀ ‘ਚ ਨਗਰ ਨਿਵਾਸੀ ਹਾਜ਼ਰ ਸਨ।ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਹਰਪਾਲ ਸਿੰਘ ਚੀਮਾ, ਪਰਮਿੰਦਰ ਕੁਮਾਰ ਲੌਂਗੋਵਾਲ, ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਤੇ ਕਮੇਟੀ ਪ੍ਰਧਾਨ ਨਿਰਮਲ ਸਿੰਘ ਨੇ ਸਾਝੇ ਤੌਰ ‘ਤੇ ਕੀਤੀ।

Check Also

ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ

ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …