ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਰੱਖੜੀ ਦਾ ਤਿਉਹਾਰ
ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੁਆਰਾ ਰੰਗ ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ ਗਈਆਂ।ਇਸ ਸਬੰਧੀ ਹੋਏ ਮਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਮੈਡਮ ਕਮਲ ਗੋਇਲ ਨੇ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ।ਮੈਡਮ ਸ਼ਬੀਨਾ ਜੋਸ਼ੀ ਕੇਰਲਾ ਨੇ ਅਤੇ ਮੈਡਮ ਸੰਦੀਪ ਸ਼ਰਮਾ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦਾ ਮਹੱਤਵ ਦੱਸਿਆ।
ਇਸ ਮੌਕੇ ਮਨਜਿੰਦਰ ਸਿੰਘ, ਹਰਵਿੰਦਰਪਾਲ ਸ਼ਰਮਾ, ਸੰਜੀਵ ਸੁਲਤਾਨ, ਅਵਤਾਰ ਸਿੰਘ, ਅਮਨਦੀਪ ਕੌਰ, ਸੁਖਪ੍ਰੀਤ ਕੌਰ, ਉਮਾ ਦੇਵੀ, ਅਰਸ਼ਦੀਪ ਕੌਰ, ਪੁਸ਼ਪਿੰਦਰ ਸਿੰਘ, ਬਲਜੀਤ ਕੌਰ ਆਦਿ ਹਾਜ਼ਰ ਸਨ ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media