ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਦੂਜੀ ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ਸਾਲ 2022-23 ’ਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰਣਾਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗਮੇ ਹਾਸਲ ਕੀਤੇ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਸਕੂਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕ੍ਰਿਸ਼ਨਾ, ਆਯੁਸ਼ੀ, ਜਸ਼ਨਦੀਪ ਕੌਰ, ਪ੍ਰਭਜੋਤ ਕੌਰ ਅਤੇ ਕ੍ਰਿਤਿਕਾ ਨੇ ਸੋਨ ਤਗਮੇ ਜਦਕਿ ਨਵਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਭੂਮੀ, ਸਾਨੀਆ, ਰਜਨੀ ਅਤੇ ਸੋਨੀਆ ਵਲੋਂ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ।ਇਸ ਤੋਂ ਇਲਾਵਾ ਜਸਲੀਨ, ਵਿਸ਼ਵਜੀਤ ਨੇ ਕਾਂਸੀ ਦੇ ਤਗਮਿਆਂ ’ਤੇ ਕਬਜ਼ਾ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ’ਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …