Monday, September 16, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਪੰਜਾਬੀ ਕਾਵਿ ਉਚਾਰਨ’ ਮੁਕਾਬਲਾ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਨਾਲ ਜੋੜਨ, ਸੂਖਮ ਭਾਵਨਾਵਾਂ ਨੂੰ ਸ਼ਬਦਾਂ ਰਾਹੀਂ ਵਿਅਕਤ ਕਰਨ, ਆਤਮ ਵਿਸ਼ਵਾਸ ਪੈਦਾ ਕਰਨ ਹਿੱਤ ਅੰਤਰ-ਹਾਊਸ ਪੰਜਾਬੀ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ।
                  ਇਸ ਮੁਕਾਬਲੇ ਨੂੰ ਜੂਨੀਅਰ ਅਤੇ ਸੀਨੀਅਰ ਵਰਗ ’ਚ ਵੰਡਿਆ ਗਿਆ।ਵਿਦਿਆਰਥੀਆਂ ਨੇ ਰੁੱਖਾਂ ਦੀ ਸੰਭਾਲ, ਪੰਜਾਬੀ ਮਾਂ-ਬੋਲੀ ਦੀ ਮਹੱਤਤਾ, ਪ੍ਰਵਾਸੀ ਜੀਵਨ ਆਦਿ ਵਿਸ਼ਿਆਂ ਨੂੰ ਕਵਿਤਾਵਾਂ ਦਾ ਆਧਾਰ ਬਣਾ ਕੇ ਕਾਵਿਕ ਅੰਦਾਜ਼ ’ਚ ਆਪਣੀਆਂ ਭਾਵਨਾਵਾਂ ਨੂੰ ਉਜਾਗਰ ਕੀਤਾ ।
                      ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਭਾਸ਼ਾ ਮਨੁੱਖੀ ਸਮਾਜ ਦੇ ਸੂਖਮ ਅਤੇ ਸਥੂਲ ਵਿਰਸੇ ਦੀ ਸੰਭਾਲ ਅਤੇ ਵਿਕਾਸ ਵਾਸਤੇ ਸ਼ਕਤੀਸ਼ਾਲੀ ਮਾਧਿਅਮ ਹੁੰਦੀ ਹੈ।ਮਾਂ ਬੋਲੀ ਵਿਅਕਤੀ ਵਿਸ਼ੇਸ਼ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਅੰਦਾਜ਼ ’ਚ ਆਪਣੀਆਂ ਰਚਨਾਵਾਂ ਨੂੰ ਮਾਤ-ਭਾਸ਼ਾ ਪੰਜਾਬੀ ’ਚ ਪ੍ਰਗਟਾਇਆ।
ਸ੍ਰੀਮਤੀ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …