Saturday, December 21, 2024

15 ਅਗਸਤ ਦੀ ਈਸੜੂ ਰੈਲੀ ‘ਚ ਪੁੱਜਣਗੇ ਬੀ.ਕੇ.ਯੂ (ਰਾਜੇਵਾਲ) ਵਰਕਰ ਤੇ ਅਹੁੱਦੇਦਾਰ – ਸਰਵਰਪੁਰ

ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਸਮਰਾਲਾ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਸਰਵਰਪੁਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ ਵੱਖ ਮੁੱਦੇ ਵਿਚਾਰੇ ਗਏ।ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਬਿਜਲੀ ਸੋਧ ਬਿੱਲ-2022 ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਗਈ। ਬੁਲਾਰਿਆਂ ਨੇ ਕੇਂਦਰ ਸਰਕਾਰ ‘ਤੇ ਕਿਸਾਨਾਂ ਨਾਲ ਵਾਅਦਾ ਕਰਕੇ ਮੁਕਰਨ ਦੇ ਇਲਜ਼ਾਮ ਲਗਾਏ ਗਏ। ਮੀਟਿੰਗ ਦੌਰਾਨ ਇਹ ਮਤਾ ਵੀ ਪਾਸ ਕੀਤਾ ਗਿਆ ਕਿ 15 ਅਗਸਤ ਨੂੰ 75ਵੇਂ ਆਜ਼ਾਦੀ ਦਿਹਾੜ੍ਹੇ ਮੌਕੇ ਬੀ.ਕੇ.ਯੂ (ਰਾਜੇਵਾਲ) ਸਮਰਾਲਾ ਤਹਿਸੀਲ ਦੇ ਅਹੁੱਦੇਦਾਰ ਅਤੇ ਵਰਕਰ ਵੱਡੇ ਇਕੱਠ ਦੇ ਰੂਪ ਵਿੱਚ ਈਸੜੂ ਪੁੱਜ ਕੇ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
                  ਮੀਟਿੰਗ ਵਿੱਚ ਜਗਦੇਵ ਸਿੰਘ ਮੁੱਤਿਓਂ ਜ਼ਿਲ੍ਹਾ ਸਕੱਤਰ, ਗੁਰਨਾਮ ਸਿੰਘ ਰੋਹਲੇ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੁਰਬਾ, ਕਸ਼ਮੀਰਾ ਸਿੰਘ, ਸੁੱਖਾ ਮੀਤ ਪ੍ਰਧਾਨ, ਹਰਪਾਲ ਸਿੰਘ ਰੁਪਾਲੋ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਸਰਵਰਪੁਰ ਪ੍ਰਚਾਰ ਸਕੱਤਰ, ਅਵਤਾਰ ਸਿੰਘ ਘਰਖਣਾ ਜ਼ਿਲ੍ਹਾ ਸਕੱਤਰ, ਮਲਕੀਤ ਰੁਪਾਲੋ, ਨਿਰਮਲ ਸਿੰਘ ਮਾਨੂੰਪੁਰ ਸੀਨੀਅਰ ਮੀਤ ਪ੍ਰਧਾਨ ਆਦਿ ਸ਼ਾਮਿਲ ਹੋਏ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …