Monday, September 16, 2024

ਅੱਜ ਨਹੀਂ ਹੋਵੇਗਾ ਪੰਜਾਬ ਬੰਦ, ਵਾਲਮੀਕ ਸਮਾਜ ਨੇ ਅੱਜ 12 ਅਗਸਤ ਦਾ ਸੱਦਾ ਲਿਆ ਵਾਪਸ

ਸਮਾਜ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ ‘ਚ ਲਿਆ ਫੈਸਲਾ

ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵਲੋਂ ਅੱਜ ਭਾਵ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ।ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਪੁਲਿਸ ਪਰਮਿੰਦਰ ਸਿੰਘ ਭੰਡਾਲ ਅਤੇ ਐਸ.ਐਸ.ਪੀ ਅੰਮ੍ਰਿਤਸਰ ਸਵੱਪਨ ਸ਼ਰਮਾ ਨਾਲ ਕੀਤੀ ਮੀਟਿੰਗ ਵਿਚ ਵਾਲਮੀਕ ਸਮਾਜ ਦੇ ਆਗੂਆਂ ਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ, ਓਮ ਪ੍ਰਕਾਸ਼ ਅਨਾਰੀਆ, ਸਸ਼ੀ ਨਾਗ, ਰਵਿੰਦਰ ਹੰਸ ਨੇ ਫੈਸਲਾ ਕੀਤਾ ਕਿ ਜਦੋਂ ਮੁੱਖ ਮੰਤਰੀ ਪੰਜਾਬ ਵਲੋਂ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ 19 ਅਗਸਤ ਦਾ ਸਮਾਂ ਦੇ ਦਿੱਤਾ ਗਿਆ ਹੈ ਤਾਂ ਪੰਜਾਬ ਬੰਦ ਦਾ ਫੈਸਲਾ ਵਾਪਸ ਲੈ ਲਿਆ ਜਾਵੇ।ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲੰਮੀ ਚੱਲੀ ਮੀਟਿੰਗ ਵਿਚ ਸਮਾਜ ਦੇ ਆਗੂਆਂ ਨੇ ਸਮਾਜ ਦੀਆਂ ਜ਼ਰੂਰੀ ਮੰਗਾਂ ਬਾਰੇ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ ਅਤੇ ਡਿਪਟੀ ਕਮਿਸ਼ਨਰ ਸੂਦਨ ਇਸ ਬਾਬਤ ਮੁੱਖ ਮੰਤਰੀ ਦਫ਼ਤਰ ਨਾਲ ਲਗਾਤਾਰ ਸੰਪਰਕ ਵਿੱਚ ਰਹੇ।ਇਸ ਤਰਾਂ ਮੁੱਖ ਮੰਤਰੀ ਵਲੋਂ 19 ਅਗਸਤ ਨੂੰ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਾ ਦੇ ਦਿੱਤਾ ਗਿਆ, ਜਿਸ ਨਾਲ ਇਹ ਬੰਦ ਦਾ ਸੱਦਾ ਆਗੂਆਂ ਨੇ ਵਾਪਸ ਲੈ ਲਿਆ।
                  ਦੱਸਣਯੋਗ ਹੈ ਕਿ ਅੱਜ ਹੀ ਮੁੱਖ ਮੰਤਰੀ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜੀਫਾ ਸਕੀਮ ਦੀ ਆੜ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ ਵੀ ਦੇ ਦਿੱਤੇ ਹਨ। ਜਿਸ ਦਾ ਭਾਈਚਾਰੇ ਦੇ ਆਗੂਆਂ ਨੇ ਸਵਾਗਤ ਕਰਦੇ ਹੋਏ ਇਹ ਬੰਦ ਦਾ ਸੱਦਾ ਵਾਪਸ ਲੈਣ ਦਾ ਮਨ ਬਣਾ ਲਿਆ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …