ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ‘ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ
ਵਿਖੇ ‘75ਵਾਂ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ’, ਰੱਖੜੀ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਹਨਾਂ ਤਿਉਹਾਰਾਂ ਨੂੰ ਮਨਾਉਣ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਪਰੰਪਰਾ ਤੋਂ ਜਾਣੂ ਕਰਵਾਉਣਾ ਅਤੇ ਆਪਣੇ ਇਤਿਹਾਸ ਨਾਲ ਜੋੜਨਾ ਹੈ।ਵਿਦਿਆਰਥੀਆਂ ਵੱਲੋਂ ਬੜੇ ਹੀ ਖੂਬਸੂਰਤ ਅਤੇ ਆਕਰਸ਼ਕ ਰੱਖੜੀ ਦੀ ਥਾਲੀ, ਕਾਰਡ ਅਤੇ ਕੱਪ ਆਦਿ ਬਣਾਏ ਗਏ।ਵਿਦਿਆਰਥੀਆਂ ਵੱਲੋਂ ਅਜ਼ਾਦੀ ਦਿਵਸ ਦੇ 75ਵੇਂ ਅੰਮ੍ਰਿਤ ਮਹਾਉਤਸਵ ਨਾਲ ਸੰਬੰਧਿਤ ਰਾਸ਼ਟਰੀ ਝੰਡਾ, ਤਿਰੰਗੀ ਟੋਪੀ, ਬੈਜ਼ ਅਤੇ ਪੋਸਟਰ ਬਣਾਏ ਗਏ।ਦੂਜੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਅਜ਼ਾਦੀ ਦਿਵਸ ਨਾਲ ਸੰਬੰਧਿਤ ਕਵਿਤਾ ਗਾਇਨ ਕੀਤਾ ਗਿਆ।ਛੇਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਅਰਜੁਨ ਦੇਵ ਆਡੀਟੋਰੀਅਮ ਵਿਖੇ ਅਜ਼ਾਦੀ ਦਿਵਸ ਨਾਲ ਸੰਬੰਧਿਤ ਵਿਸ਼ੇ ਤੇ ਸਲਾਈਡ ਸ਼ੋਅ ਰਾਹੀਂ ਅਜ਼ਾਦੀ ਦਿਵਸ ਦੀ ਸੰਪੂਰਨ ਯਾਤਰਾ ਦਰਸਾਈ ਗਈ।
ਵਿਦਿਆਰਥੀਆਂ ਵੱਲੋਂ ਗਿੱਧਾ ਅਤੇ ਬੋਲੀਆਂ ਪਾ ਕੇ ਅਤੇ ਖੀਰ ਪੂੜੇ ਖਾ ਕੇ ਤੀਆਂ ਦਾ ਤਿਉਹਾਰ ਵੀ ਮਨਾਇਆ ਗਿਆ।ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਵੀ ਰੱਖੜੀ ਬਣਾਉਣਾ, ਰੱਖੜੀ ਦੀ ਥਾਲੀ ਸਜਾਉਣ ਦੀ ਗਤੀਵਿਧੀ ਵਿੱਚ ਭਾਗ ਲਿਆ ਗਿਆ।ਉਹਨਾਂ ਨੇ ਅਜ਼ਾਦੀ ਦਿਵਸ ਨੂੰ ਸਮਰਪਿਤ ਅਜ਼ਾਦੀ ਘੁਲਾਟੀਆਂ ਦੇ ਪੋਸਟਰ ਬਣਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵੀ ਬੜੇ ਹੀ ਦਿਲਕਸ਼ ਅੰਦਾਜ ‘ਚ ਰੱਖੜੀ ਦੇ ਗੀਤ ਗਾਏ ਅਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਤਿਉਹਾਰਾਂ ਦੀ ਵਧਾਈ ਦਿੱਤੀ।ਪ੍ਰੋਗਰਾਮਾਂ ਵਿੱਚ ਮੁੱਖ ਅਧਿਆਪਕਾਵਾਂ ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਮਨਵਿੰਦਰ ਕੌਰ ਭੁੱਲਰ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media