ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ 75ਵੇਂ ਆਜ਼ਾਦੀ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਕਾਰਡ ਬਣਾਉਣਾ, ਰੱਖੜੀ ਬਣਾਉਣਾ, ਸੋਹਣਾ ਪਹਿਰਾਵਾ, ਅੱਖਾਂ ਦਾ ਮੇਕਅਪ ਅਤੇ ਨਹੁੰ ਸਜ਼ਾਵਟ ਆਦਿ ਮੁਕਾਬਲੇ ਕਰਵਾਏ ਗਏ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅਜ਼ਾਦੀ ਦਾ ਅਰਥ ਸਿਰਫ਼ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਹੀ ਨਹੀ ਹੈ, ਸਗੋਂ ਜ਼ਰੂਰਤ ਹੈ ਕਿ ਹੱਕਾਂ ਅਤੇ ਫਰਜ਼ਾਂ ਦੇ ਵਿਚਕਾਰ ਯੋਗ ਸੰਤੁਲਨ ਬਣਾ ਕੇ ਰੱਖਿਆ ਜਾਵੇ ਤਾਂ ਹੀ ਦੇਸ਼ ਤਰੱਕੀ ਦੇ ਰਾਹਾਂ ’ਤੇ ਚੱਲ ਸਕਦਾ ਹੈ।ਉਨ੍ਹਾਂ ਨੇ ਇਸ ਮੌਕੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਆਪਣੇ ਦੇਸ਼ ਖਾਤਿਰ ਜਾਨ ਕੁਰਬਾਨ ਕੀਤੀ।ਭੈਣ ਭਰਾ ਦੇ ਅਟੁੱਟ ਰਿਸ਼ਤੇ ਰੱਖੜੀ ਸਬੰਧੀ ਵੀ ਡਾ. ਸੁਰਿੰਦਰ ਕੌਰ ਨੇ ਚਾਨਣਾ ਪਾਇਆ। ਇਸ ਮੌਕੇ ਵੱਖ ਵੱਖ ਰੱਖੜੀ ਦੇ ਸਟਾਲ ਵੀ ਲਗਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥਣਾਂ ਨੇ ਕਾਫੀ ਉਤਸ਼ਾਹ ਦਿਖਾਇਆ ਗਿਆ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …