ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ (ਸੀਨੀ. ਸੈਕੰ.) ਲੌਂਗੋਵਾਲ ਜਿਥੇ ਬੱਚਿਆਂ ਨੂੰ
ਵਿਦਿਆ ਦੇਣ ਲਈ ਪ੍ਰਸਿੱਧ ਹੈ, ਉਥੇ ਹੀ ਇਹ ਸੰਸਥਾ ਬੱਚਿਆਂ ਨੂੰ ਸਮੇਂ ਸਮੇਂ ਤੇ ਵੱਖ-ਵੱਖ ਤਿਉਹਾਰਾਂ ਤੋਂ ਵੀ ਜਾਣੂ ਕਰਵਾੳਂੁਦੀ ਹੈ।ਰੱਖੜੀ ਦੇ ਤਿਉਹਾਰ ਅਤੇ ਸਾਵਣ ਨੂੰ ਮੁੱਖ ਰੱਖਦੇ ਹੋਏ ਸੰਸਥਾ ਵਲੋਂ ਬੱਚਿਆਂ ਦੇ ਰੱਖੜੀ ਅਤੇ ਚਿੱਤਰਕਲਾ (ਪੇਂਟਿੰਗ) ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ `ਚ ਬੱਚਿਆਂ ਦੁਆਰਾ ਵੱਧ ਚੜ੍ਹ ਕੇ ਭਾਗ ਲਿਆ ਗਿਆ ਤੇ ਰੱਖੜੀਆਂ ਤੇ ਪੇਂਟਿੰਗਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਬਣਾਇਆ ਗਿਆ।
ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ, ਸੰਸਥਾ ਦੇ ਚੇਅਰਮੈਨ ਕੁਲਦੀਪ ਸਿੰਘ ਮੰਡਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਵਲੋਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਜਸਵਿੰਦਰ ਕੌਰ ਵੱਲੋਂ ਬੱਚਿਆਂ ਨੂੰ ਰੱਖੜੀ ਅਤੇ ਸਾਵਣ ਦੇ ਤਿਉਹਾਰ ਦੀ ਮਹੱਤਤਾ ਦੱਸੀ।ਇਸ ਮੌਕੇ ਸਮੂਹ ਕਮੇਟੀ ਮੈਂਬਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media