ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਅੱਜ ਰੱਖਣ ਪੁੰਨਿਆਂ ਦੇ ਸੁਭ ਅਵਸਰ ਤੇ ਸ੍ਰੀ ਬਾਬਾ ਬਕਾਲਾ ਸਾਹਿਬ ਪਹੁੰਚੇ ਮੁੱਖ ਮੰਤਰੀ ਸ: ਭਗਵੰਤ ਮਾਨ ਨੇ ਲੋਕਾਂ
ਦੀ ਬਿਜਲੀ ਦੀ ਸਮੱਸਿਆਂ ਨੂੰ ਹੱਲ ਕਰਨ ਲਈ 4 ਨਵੇਂ ਬਿਜਲੀ ਸਬ ਸਟੇਸ਼ਨਾਂ ਦਾ ਉਦਘਾਟਨ ਕੀਤਾ।ਇਹ ਚਾਰ ਬਿਜਲੀ ਘਰ 66 ਕੇ.ਵੀ ਲਿੱਧੜ, 66 ਕੇ.ਵੀ ਬਿਆਸ, 66 ਕੇ.ਵੀ ਬੁਤਾਲਾ ਅਤੇ 66 ਕੇ.ਵੀ ਸਠਿਆਲਾ ਸਬ ਸਟੇਸ਼ਨ ਨਾਲ ਜੁੜੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਤੇ 4.40 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ 2 ਲੱਖ ਆਮ ਖੱਪਤਕਾਰਾਂ ਨੂੰ ਓਵਰਲੋਡਿੰਗ /ਅਣਅਧਿਕਾਰਤ ਪਾਵਰ ਕੱਟਾਂ ਤੋਂ ਨਿਜ਼ਾਤ ਮਿਲੇਗੀ ਅਤੇ ਜਿਸ ਨਾਲ 70 ਪਿੰਡਾਂ ਨੂੰ ਫਾਇਦਾ ਹੋਵੇਗਾ।ਉਨਾਂ ਦੱਸਿਆ ਕਿ ਟਿਊਬਵੈਲਾਂ ਨੂੰ ਪਿਛਲੇ ਸਮੇਂ ਦੌਰਾਨ 6 ਘੰਟੇ ਬਿਜਲੀ ਸਪਲਾਈ ਮਿਲਦੀ ਰਹੀ ਸੀ, ਜੋ ਇਸ ਸਾਲ 8 ਘੰਟੇ ਲਗਾਤਾਰ ਮਿਲ ਰਹੀ ਹੈ।ਮਾਨ ਨੇ ਦਸਿਆ ਕਿ 66 ਕੇਵੀ ਬੁਟਾਰੀ-ਬਿਆਸ ਲਾਈਨ ਦੀ ਕੁੱਲ ਲੰਬਾਈ 11.95 ਕਿਲੋਮੀਟਰ ਹੈ।ਉਨਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਕੁੱਝ ਰਾਜਨੀਤਿਕ ਕਾਰਨਾਂ ਅਤੇ ਕੁੱਝ ਖੱਪਤਕਾਰਾਂ ਵਲੋਂ ਟਾਵਰ ਦੀ ਉਸਾਰੀ ਵਿੱਚ ਰੁਕਾਵਟ ਪਾਉਣ ਕਰਕੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਦੇਰੀ ਹੋਈ ਸੀ। ਪਰ ਹੁਣ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਣਥੱਕ ਯਤਨਾਂ ਕਰਕੇ ਕੰਮ ਮੁਕੰਮਲ ਹੋ ਸਕਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਹਲਕਾ ਵਿਧਾਇਕ ਕੇਂਦਰੀ ਡਾ. ਅਜੈ ਗੁਪਤਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media