Saturday, May 25, 2024

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਅਹੁੱਦੇਦਾਰਾਂ ਨਿਯੁੱਕਤ

ਮਾ. ਕੁਲਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਬਲਜੀਤ ਸਿੰਘ ਬਲਾਕ ਪ੍ਰਧਾਨ ਚੁਣੇ

ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵੱਲੋਂ ਲੋਕ ਸਭਾ ‘ਚ ਪੇਸ਼ ਕੀਤਾ ਬਿਜਲੀ ਸੋਧ ਬਿੱਲ-2022 ਪੂਰੀ ਤਰ੍ਹਾਂ ਭਾਰਤ ਦੀ ਜਨਤਾ ਦੇ ਵਿਰੁੱਧ ਹੈ, ਜਿਸ ਨਾਲ ਕਰੋੜਾਂ ਦੀ ਗਿਣਤੀ ਵਿੱਚ ਗਰੀਬ ਲੋਕ ਮਹਿੰਗਾਈ ਕਾਰਣ ਪੂਰੀ ਤਰ੍ਹਾਂ ਪਿਸ ਕੇ ਦਮ ਤੋੜ ਜਾਣਗੇ।ਇਸ ਨਾਲ ਕਿਸਾਨਾਂ ਦੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ।ਇਸ ਲਈ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਸਭ ਨੂੰ ਲਾਮਬੰਦ ਹੋਣਾ ਚਾਹੀਦਾ ਹੈ।ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਯੂਨੀਅਨ ਦੇ ਵੱਖ-ਵੱਖ ਅਹੁੱਦੇਦਾਰਾਂ ਦੀ ਨਿਯੁੱਕਤੀ ਮੌਕੇ ਕੀਤਾ।ਉਨ੍ਹਾਂ ਕਿਹਾ ਸਾਡਾ ਮੁੱਖ ਮਕਸਦ ਪੰਜਾਬ ਦੇ ਪਿੰਡ ਪਿੰਡ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਅਵਾਜ਼ ਕੇਂਦਰ ਤੱਕ ਪਹੁੰਚਾਉਣੀ ਹੈ। ਇਸੇ ਮਕਸਦ ਲਈ ਮਾਸਟਰ ਕੁਲਦੀਪ ਸਿੰਘ ਨੂੰ ਲੁਧਿਆਣਾ ਜ਼ਿਲ੍ਹਾ ਦਾ ਮੀਤ ਪ੍ਰਧਾਨ ਅਤੇ ਬਲਜੀਤ ਸਿੰਘ ਮੱਲ ਮਾਜ਼ਰਾ ਨੂੰ ਬਲਾਕ ਸਮਰਾਲਾ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਸਤਨਾਮ ਸਾਹਨੀ ਜਨਰਲ ਸਕੱਤਰ ਪੰਜਾਬ ਅਤੇ ਹਰਭਜਨ ਸਿੰਘ ਮੀਤ ਪ੍ਰਧਾਨ ਪੰਜਾਬ ਵੀ ਇਸ ਸਮੇਂ ਪੁੱਜੇ, ਜਿਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਬੀ.ਕੇ.ਯੂ (ਦੋਆਬਾ) ਵਲੋਂ ਕੀਤੇ ਜਾਂਦੇ ਕਾਰਜ਼ਾਂ ‘ਤੇ ਚਾਨਣਾ ਪਾਇਆ।ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੇ ਕਿਹਾ ਕਿ ਯੂਨੀਅਨ ਨੇ ਉਨ੍ਹਾਂ ਜੋ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂੂਰੀ ਤਨਦੇਹੀ ਨਾਲ ਨਿਭਾਉਣਗੇ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਰਾਜਿੰਦਰ ਸਿੰਘ, ਜੀਵਨ ਸਿੰਘ ਫੌਜੀ, ਜੋਗਿੰਦਰ ਸਿੰਘ, ਬਿੱਕਰ ਸਿੰਘ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ, ਕਰਮਜੀਤ ਸਿੰਘ ਕੰਗ ਕੋਟਲਾ ਸਮਸ਼ਪੁਰ, ਜਰਨੈਲ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।

Check Also

ਜੈਵਿਕ ਵਿਭਿੰਨਤਾ ਦੀ ਸੰਭਾਲ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਸੰਗਰੂਰ, 24 ਮਈ (ਜਗਸੀਰ ਸਿੰਘ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ …