ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਸਾਂਭਣਾ ਨੌਜਵਾਨ ਪੀੜ੍ਹੀ ਦਾ ਫ਼ਰਜ਼ – ਸ਼੍ਰੀਮਤੀ ਛੀਨਾ
ਅੰਮ੍ਰਿਤਸਰ, 13 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਵਿਹੜੇ ’ਚ ਲਗਾਏ ਤੀਜ਼ ਮੇਲੇ ਮੌਕੇ ਜਿਥੇ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ, ਉਥੇ ਫ਼ੈਕਲਟੀ ਮੈਂਬਰ ਦੁਆਰਾ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ ਲੈਂਦਿਆਂ ਸਾਵਣ ਰੁੱਤ ’ਤੇ ਬੋਲੀਆਂ ਪਾਈਆਂ ਅਤੇ ਸਾਉਣ ਮਹੀਨੇ ਦੀ ਖੁਸ਼ੀ ਸਾਂਝੀ ਕੀਤੀ ਗਈ।ਮੇਲੇ ਦੌਰਾਨ ਤੀਆਂ ਦੀ ਰਾਣੀ, ਪੰਜਾਬੀ ਪਹਿਾਰਾਵਾ, ਮਹਿੰਦੀ ਮੁਕਾਬਲਾ, ਸੰਗੀਤਕ ਤੇ ਸੱਭਿਆਚਾਰਕ ਪੇਸ਼ਕਾਰੀਆਂ, ਝੂਲੇ, ਪੀਂਘਾਂ, ਖਾਣ ਪੀਣ ਦੇ ਸਟਾਲ ਅਤੇ ਖੀਰ ਤੇ ਪੂੜੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ।
ਮੁੱਖ ਮਹਿਮਾਨ ਵਜੋਂ ਪੁੱਜੇ ਲਿਟਲ ਫ਼ਲਾਵਰ ਸਕੂਲ ਦੇ ਐਮ.ਡੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਦਾ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਸਵਾਗਤ ਕਰਦਿਆਂ ਸਾਉਣ ਮਹੀਨੇ ਦੇ ਸ਼ਿੰਗਾਰ ਦੀਆਂ ਰਸਮਾਂ ਅਦਾ ਕੀਤੀਆਂ। ਉਪਰੰਤ ਕਾਲਜ ਸਟਾਫ਼ ਨਾਲ ਗਿੱਧਾ ਤੇ ਬੋਲੀਆਂ ਪਾਉਂਦਿਆਂ ਸ੍ਰੀਮਤੀ ਛੀਨਾ ਨੇ ਕਿਹਾ ਕਿ ਤਿਉਹਾਰ ਸਾਡੇ ਆਪਸੀ ਸਾਂਝ ਦੇ ਪ੍ਰਤੀਕ ਹੁੰਦੇ ਹਨ ਤੇ ਸਾਰਿਆਂ ਨੂੰ ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। ਵਿਦਿਆਰਥਣਾਂ ਤੇ ਸਟਾਫ਼ ਨੇ ਪੀਂਘਾਂ ਝੂਟਣ, ਇਕ ਦੂਜੇ ’ਤੇ ਹਾਸਰਸ ਵਿਅੰਗ ਕੱਸਣ, ਪੰਜਾਬੀ ਗਾਇਕੀ, ਗਿੱਧਾ-ਬੋਲੀਆਂ ਨਾਲ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਪ੍ਰਿੰ: ਸੁਰਿੰਦਰ ਕੌਰ ਨੇ ਕਿਹਾ ਕਿ ਸਾਵਣ ਮੌਕੇ ਤੀਆਂ ਦਾ ਤਿਉਹਾਰ ਹਰੇਕ ਸਾਲ ਕਾਲਜ ਵਲੋਂ ਬੜ੍ਹੇ ਚਾਅ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ।ਡਾ. ਸੁਰਿੰਦਰ ਕੌਰ ਨੇ ਸ੍ਰੀਮਤੀ ਛੀਨਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਮੈਂਬਰ ਡਾ: ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਾਬਕਾ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਡਾ: ਜਤਿੰਦਰ ਕੌਰ, ਗੁਰਿੰਦਰ ਕੌਰ ਕਾਲੜਾ, ਮਨਜੀਤਪਾਲ ਮਦਾਨ ਸਾਬਕਾ ਪ੍ਰਧਾਨ ਰੋਟਰੀ ਕਲੱਬ (ਉਤਰੀ), ਅੰਮ੍ਰਿਤਸਰ, ਪ੍ਰੋ: ਰਵਿੰਦਰ ਕੌਰ, ਡਾ: ਰਮਿੰਦਰ ਕੌਰ, ਨਵਨੀਤ ਕੌਰ, ਸਮਨਦੀਪ ਕੌਰ, ਡਾ: ਬਲਜੀਤ ਕੌਰ, ਡਾ: ਸ਼ਰਨ ਅਰੋੜਾ, ਡਾ: ਕੁਲਦੀਪ ਕੌਰ ਤੇ ਹੋਰ ਹਾਜ਼ਰ ਸਨ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …