ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਮੰਡੀ ਵਿਖੇ 75ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।
ਸਭ ਤੋਂ ਪਹਿਲਾਂ ਸਕੂਲ ਵਿੱਚ ਪ੍ਰਾਰਥਨਾ ਸਮੇਂ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਦੱਸੀ।ਇਸ ਸਮੇਂ ਉਹਨਾਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਸਦਕਾ ਸਾਨੂੰ ਇਹ ਆਜਾਦੀ ਮਿਲੀ ਹੈ।ਉਨ੍ਹਾਂ ਦੱਸਿਆ ਕਿ ਇਸ ਵਾਰ ਅਸੀਂ ਆਜਾਦੀ ਦਾ 75ਵਾਂ ਅਮ੍ਰਿਤ ਮਹੋਤਸਵ ਮਨਾ ਰਹੇ ਹਾਂ।ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾ ਕੇ ਪ੍ਰੋਗਰਾਮ ਆਰੰਭ ਕੀਤਾ ਗਿਆ।ਇਸ ਦੇ ਉਪਰੰਤ ਸਕੂਲ ਦੇ ਸੰਗੀਤ ਅਧਿਆਪਕਾਂ ਦੁਆਰਾ ਤਿਆਰ ਕਰਵਾਇਆ ਗਿਆ ਦੇਸ਼ ਭਗਤੀ ਦਾ ਗੀਤ ਗਾਇਆ ਗਿਆ।ਬੱਚਿਆਂ ਨੇ ਤਿਰੰਗੇ ਲਹਿਰਾਉਂਦੇ ਹੋਏ ਖੁਸ਼ੀ ਵਿੱਚ ਨਾਅਰੇ ਲਗਾ ਕੇ ਅਜ਼ਾਦੀ ਦਿਵਸ ਦਾ ਆਨੰਦ ਮਾਣਿਆ ਅਤੇ ਪ੍ਰੋਗਰਾਮ ਦੀ ਸਮਾਪਤੀ ਸਮੇਂ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਸੁਤੰਤਰਤਾਂ ਦਿਵਸ ਦੀ ਵਧਾਈ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਮੈਡਮ ਸਵਰਨ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media