ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ‘ਚ ਨਵੇਂ ਸੈਸ਼ਨ 2022-23 ਦੀ ਅਰੰਭਤਾ ‘ਤੇ ਵਿਸ਼ੇਸ਼ ਹਵਨ ਦਾ
ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਯਜਮਾਨ ਦੇ ਰੂਪ ਵਿਚ ਹਾਜ਼ਰ ਸਨ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ ‘ਚ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਨਵੇਂ ਸੈਸ਼ਨ ‘ਚ ਕਾਲਜ ਕਾਮਯਾਬੀ ਦੀਆਂ ਉਚੀਆਂ ਬੁਲੰਦੀਆਂ ਛੂਹੇ।ਉਹਨਾਂ ਨੇ ਕਿਹਾ ਕਿ ਹਰ ਮਨੁੱਖ ਨੂੰ ਆਪਣੇ ਅੰਦਰ ਮੌਜ਼ੂਦ ਪੰਜ਼ ਵਿਕਾਰਾਂ ਨਾਲ ਨਿਰੰਤਰ ਸੰਘਰਸ਼ ਕਰਨਾ ਪੈਂਦਾ ਹੈ। ਪਰਮਾਤਮਾ ਦੇ ਪਵਿੱਤਰ ਨਾਮ ‘ਓਮ’ ਦੇ ਸਮਰਣ ਅਤੇ ਚਿੰਤਨ ਨਾਲ ਹੀ ਇਹਨਾਂ ਵਿਕਾਰਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਉਹਨਾਂ ਨੇ ਕਾਲਜ ਦੇ ਅਧਿਆਪਕਾਂ ਨੂੰ ਨਵੇਂ ਸੈਸ਼ਨ ‘ਚ ਉਤਸ਼ਾਹ ਅਤੇ ਮਿਹਨਤ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।
ਸੰਗੀਤ ਵਿਭਾਗ ਮੁਖੀ ਪ੍ਰੋ. ਨਰਿੰਦਰ ਕੁਮਾਰ ਅਤੇ ਵਿਜੇ ਮਹਿਕ ਦੁਆਰਾ ਮਨਮੋਹਕ ਭਜਨ ‘ਮੇਰੇ ਮਨ ਕੇ ਗੋਪਾਲ ਜਪੋ ਓਮ ਜਪੋ ਓਮ’ ਪੇਸ਼ ਕੀਤਾ ਗਿਆ।ਇਸ ਮੌਕੇ ਕਾਲਜ ਦੇ ਅਹੁੱਦੇਦਾਰ, ਆਰਿਆ ਯੁਵਤੀ ਸਭਾ ਦੇ ਮੈਂਬਰ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media