Friday, November 22, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਏ ਗਏ ਆਜ਼ਾਦੀ ਦੇ ਜਸ਼ਨ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਪੂਰੇ ਜੋਸ਼ ਤੇ ਭਾਵਨਾਤਮਕ ਤਰੀਕੇ ਨਾਲ ਮਨਾਈ ਗਈ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਹੋਏ ਭਾਸ਼ਣ, ਗੀਤ ਤੇ ਡਾਂਸ ਪੇਸ਼ ਕੀਤਾ।ਵਿਦਿਆਰਥੀਆਂ ਵੱਲੋਂ ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਗਿਆ ਤੇ ਅਜੋਕੀ ਪੀੜ੍ਹੀ ਨੂੰ ਆਸ਼ਾਦੀ ਦੀ ਅਹਿਮੀਅਤ ਨੂੰ ਸਮਝਣ ਲਈ ਪ੍ਰੇਰਿਆ।ਆਜ਼ਾਦੀ ਦੇ ਜਸ਼਼ਨਾਂ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਅਜੋਕੀ ਪੀੜ੍ਹੀ ਦੇ ਦਿਨੋ ਦਿਨ ਬਦਲਦੇ ਰਵੱਈਏ ਅਤੇ ਘੱਟਦੀਆਂ ਕਦਰਾਂ ਕੀਮਤਾਂ ‘ਤੇ ਅਧਾਰਿਤ ਇੱਕ ਨੁੱਕੜ ਨਾਟਕ ਵੀ ਖੇਡਿਆ ਗਿਆ।ਪੂਰਾ ਸਕੂਲ ਤਿਰੰਗੇ ਦੇ ਤਿੰਨ ਰੰਗਾਂ ਵਿੱਚ ਰੰਗਿਆ ਸੀ ।
                  ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ।ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵੀ ਵਿਦਿਆਰਥੀਆਂ ਨੂੰ ਭੇਜੇ ਸੁਨੇਹੇ ਵਿੱਚ ਕਿਹਾ ਕਿ ਸਾਨੂੰ ਇਸ ਆਜ਼ਾਾਦੀ ਦੀ ਕਦਰ ਕਰਨੀ ਚਾਹੀਦੀ ਹੈ, ਕਿਉਂਕਿ ਸਾਡੇ ਵੱਡੇ ਵਡੇਰਿਆਂ ਨੇ ਆਪਣੀਆਂ ਜਾਨਾਂ ਵਾਰ ਕੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ ਹੈ ।
                  ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਆਜ਼ਾਦੀ ਦੇ 75ਵੇਂ ਜਸ਼ਨਾਂ ਮੌਕੇ ਸਭ ਨੂੰ ਵਧਾਈ ਦਿੱਤੀ ਤੇ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਅਸਲ ਆਜ਼ਾਦੀ ਦਾ ਮਤਲਬ ਸਮਝਾਇਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮੂਹਿਕ ਰੂਪ ਵਿੱਚ ਸਹੁੰ ਚੁਕਾਈ ਤੇ ਇਸ ਗੱਲ ਦਾ ਪ੍ਰਣ ਕਰਵਾਇਆ ਕਿ ਉਹ ਸਦਾ ਨੈਤਿਕ ਕਦਰਾਂ ਕੀਮਤਾਂ ਦੇ ਧਾਰਣੀ ਬਣੇ ਰਹਿਣਗੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …