ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਥਾਣਾ ਵੱਲਾ ਵਲੋਂ ਇੱਕ ਝਪਟਮਾਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਖਿਡੋਣਾ ਪਸਤੌਲ ਤੇ ਇੱਕ ਦਾਤਰ ਬਰਾਮਦ ਕੀਤਾ ਗਿਆ ਹੈ।ਮੁੱਖ ਅਫਸਰ ਥਾਣਾ ਵੱਲਾ ਸਬ ਇੰਸਪੈਕਟਰ ਜਸਬੀਰ ਸਿੰਘ ਅਨੁਸਾਰ ਮਿਥਲੇਸ਼ ਪੰਡਿਤ ਵਲੋਂ ਸ਼ਿਕਾਇਤ ਦਰਜ਼ ਕਰਵਾਈ ਗਈ ਸੀ।ਜਿਸ ਵਿੱਚ ਉਸ ਨੇ ਕਿਹਾ ਸੀ ਕਿ ਲੁੱਟਣ ਦੀ ਨੀਅਤ ਨਾਲ 2 ਨੋਜਵਾਨਾਂ ਨੇ ਪਿਸਤੌਲ ਦਿਖਾ ਕੇ ਉਸ ਕੋਲੋਂ ਖੋਹ ਕੀਤੀ ਤੇ ਸੱਟਾਂ ਵੀ ਮਾਰੀਆਂ ਹਨ।ਜਿਸ ‘ਤੇ ਏ.ਐਸ.ਆਈ ਰਣਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਹਰ ਪਹਿਲੂ ਤੋਂ ਤਫ਼ਤੀਸ਼ ਕਰਦੇ ਹੋਏ, ਮੁਜ਼ਰਮ ਗੁਰਵਿੰਦਰ ਸਿੰਘ ਵਾਸੀ ਪਿੰਡ ਵਰਪਾਲ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਖਿਡੋਣਾ ਪਸਤੌਲ ਤੇ ਇੱਕ ਦਾਤਰ ਬਰਾਮਦ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਸ ਦੇ ਦੂਸਰੇ ਸਾਥੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਗ੍ਰਿਫ਼ਤਾਰ ਮੁਜ਼ਰਮ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿਛ ਕੀਤੀ ਜਾਵੇਗੀ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …