ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਸ਼੍ਰੀ ਪੁਸ਼ਪਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਅੰਮ੍ਰਿਤਸਰ, ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਮਿਤੀ 13 ਅਗਸਤ 2022 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਉਹਨਾਂ ਨੇ ਦਸਿਆ ਕਿ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿਖੇ ਵੀ ਲੋਕ ਅਦਾਲਤ ਲਗਾਈ ਗਈ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 39 ਬੈਂਚ ਬਣਾਏ ਗਏ ਸਨ।ਜਿਸ ਵਿਚੋਂ 25 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ ਅਤੇ 4 ਬੈਂਚ ਅਜਨਾਲਾ, 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ, 1 ਖਪਤਕਾਰ ਫੋਰਮ ਅੰਮ੍ਰਿਤਸਰ, 1 ਲੇਬਰ ਕੋਰਟ ਅੰਮ੍ਰਿਤਸਰ ਅਤੇ 1 ਤਹਿਸੀਲਦਾਰ ਅੰਮ੍ਰਿਤਸਰ-1, 1 ਤਹਿਸੀਲਦਾਰ-2, 1 ਐਨ.ਟੀ ਤਹਿਸੀਲਦਾਰ ਮਜੀਠਾ, 1 ਐਨ.ਟੀ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਅਤੇ 1 ਐਨ.ਟੀ ਤਹਿਸੀਲਦਾਰ ਅਜਨਾਲਾ ਵਿੱਚ ਲਗਾਏ ਗਏ।
ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 24586 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿਚੋਂ 7981 ਕੇਸਾਂ ਦਾ ਆਪਸੀ ਰਾਜ਼ੀਨਾਮੇ ਨਾਲ ਨਿਪਟਾਰਾ ਕੀਤਾ ਗਿਆ।ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਅੰਮ੍ਰਿਤਸਰ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ।ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।ਜਿਸ ਨਾਲ ਦੋਹਾਂ ਧਿਰਾਂ ਵਿੱਚ ਪਿਆਰ ਵਧਦਾ ਹੈ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media