Saturday, December 21, 2024

ਵੇਰਕਾ ਡੇਅਰੀ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਵੇਰਕਾ ਅੰਮ੍ਰਿਤਸਰ ਡੇਅਰੀ ਵਿਖੇ 75 ਵੇਂ ਆਜਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਵਿੱਚ 13 ਤੋਂ 15 ਅਗਸਤ ਨੂੰ ਹਰ ਘਰ ਤਿਰੰਗਾਂ ਮੁਹਿੰਮ ਤਹਿਤ ਆਜਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ ਅਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ।
ਇਸ ਆਯੋਜਨ ਵਿੱਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਜਿਲ੍ਹਾ ਅੰਮ੍ਰਿਤਸਰ ਭੁਪਿੰਦਰ ਸਿੰਘ ਉਚੇਚੇ ਤੌਰ ‘ਤੇ ਸ਼ਾਮਲ ਹੋਏ।ਉਹਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਤਿਰੰਗਾ ਦੇਸ਼ ਦੀ ਆਜਾਦੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ।ਉਹਨਾਂ ਨੇ ਵੇਰਕਾ ਦੇ ਸਮੂਹ ਸਟਾਫ ਮੈਂਬਰਾਂ ਅਤੇ ਸਹਿਰ ਵਾਸੀਆਂ ਨੂੰ 75ਵੇਂ ਆਜਾਦੀ ਦੇ ਅੰਮ੍ਰਿਤ ਮਹਾਉਤਸਵ ਦੇ ਮੌਕੇ ‘ਤੇ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਲਹਿਰਾਉਣ ਦੀ ਵੀ ਅਪੀਲ ਕੀਤੀ।ਉਹਨਾ ਕਿਹਾ ਕਿ ਰਾਸ਼ਟਰੀ ਝੰਡੇ ਦੀ ਮਾਨ ਮਰਿਆਦਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ।
                    ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਗੁਰਦੇਵ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਦੇ ਅਨੇਕਾਂ ਸੁਤੰਤਰਤਾ ਸੇਨਾਨੀਆਂ ਦੀ ਸ਼ਹੀਦੀ ਦੇ ਬਦੋਲਤ ਹੀ ਸਾਨੂੰ ਆਜ਼ਾਦੀ ਮਿਲੀ ਹੈ ਅਤੇ ਤਿੰਰਗਾ ਸਾਡੀ ਆਜ਼ਾਦੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ।ਸਾਨੂੰ ਸਾਰਿਆ ਨੂੰ ਹਮੇਸ਼ ਹੀ ਭਾਰਤ ਦੇਸ਼ ਨੂੰ ਹੋਰ ਉਚਾਈਆਂ ‘ਤੇ ਲਿਜਾਣ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਇੱਕ ਦੂਜੇ ਨਾਲ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਰਹਿਣਾ ਚਾਹੀਦਾ ਹੈ।
                  ਇਸ ਮੌਕੇ ਤੇ ਵੇਰਕਾ ਅੰਮ੍ਰਿਤਸਰ ਡੇਅਰੀ ਬੋਰਡ ਆਫ ਡਾਇਰੈਕਟਰਜ਼ ਭੁਪਿੰਦਰ ਸਿੰਘ (ਵਾਇਸ ਚੇਅਰਮੈਨ), ਹਰਜੀਤ ਸਿੰਘ, ਜਗਜੀਤ ਸਿੰਘ, ਪਲਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਮਾਛੀਵਾਲ ਡਾਇਰੈਕਟਰ, ਵੇਰਕਾ ਅੰਮ੍ਰਿਤਸਰ ਡੇਅਰੀ ਦੇ ਅਧਿਕਾਰੀ ਸਤਿੰਦਰ ਪ੍ਰਸਾਦ ਮੈਨੇਜਰ ਕੁਆਲਟੀ/ ਪ੍ਰੋਡਕਸਨ, ਹਜੂਰ ਸਿੰਘ ਮੈਨੇਜਰ ਇੰਜੀਨੀਅਰਿੰਗ/ ਅਮਲਾ ਆਦਿ ਵੀ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …