ਸਮਰਾਲਾ, 16 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਵਿਖੇ 75ਵਾਂ ਸੁਤੰਤਰਤਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ।
ਸਕੂਲ ਇੰਚਾਰਜ਼ ਪਰਮਜੀਤ ਕੌਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ।ਉਹਨਾਂ ਵਲੋਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ ਗਿਆ।ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।ਅਖੀਰ ਵਿੱਚ ਸਾਰੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ।
ਸਮਾਗਮ ਮੌਕੇ ਜੈਦੀਪ ਸਿੰਘ, ਜਸਵੀਰ ਸਿੰਘ, ਹਰਪ੍ਰੀਤ ਕੌਰ, ਮੇਘਾ, ਜਸਬੀਰ ਕੌਰ, ਮਨਜਿੰਦਰ ਕੌਰ, ਹਰਿੰਜਦਰ ਕੌਰ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media