ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ ਉਤਸਵ ਮੌਕੇ ਸਥਾਨਕ ਨਗਰ ਕੌਂਸਲ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਰੀਤੂ ਗੋਇਲ ਵਲੋਂ ਅਦਾ ਕੀਤੀ ਗਈ।ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ।ਆਗੂਆਂ ਨੇ ਆਜ਼ਾਦੀ ਦੇ ਜਸ਼ਨਾਂ ਦੀ ਵਧਾਈ ਦਿੱਤੀ ਅਤੇ ਨਾਲ ਹੀ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਵੀ ਨਮਨ ਕੀਤਾ।ਪੰਜਾਬ ਪੁਲੀਸ ਦੇ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ।
ਇਸ ਮੌਕੇ ਵਿਜੇ ਕੁਮਾਰ ਗੋਇਲ, ਸਾਬਕਾ ਮੀਤ ਪ੍ਰਧਾਨ ਬੁਧਰਾਮ ਗਰਗ, ਕੌਂਸਲਰ ਬਲਜਿੰਦਰ ਕੌਰ, ਰੀਨਾ ਰਾਣੀ, ਜਸਪ੍ਰੀਤ ਕੌਰ, ਗੁਰਮੀਤ ਸਿੰਘ ਫੌਜੀ, ਬਲਵਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਕੁੱਕਾ, ਕੌਸਲਰ ਗੁਰਮੀਤ ਸਿੰਘ ਲੱਲੀ, ਸ਼ੁਕਰਪਾਲ ਬਟੂਹਾ, ਯਾਦਵਿੰਦਰ ਸਿੰਘ ਵਿੱਕੀ, ਬੰਟੀ ਮਾਨ, ਮਾਸਟਰ ਗੁਰਵਿੰਦਰ ਸਿੰਘ, ਭਾਜਪਾ ਪ੍ਰਧਾਨ ਰਤਨ ਕੁਮਾਰ ਮੰਗੂ, ਡਾਕਟਰ ਕੇਵਲ ਚੰਦ ਧੌਲਾ, ਬਬਲੂ ਸਿੰਗਲਾ, ਕਾਲਾ ਮਿੱਤਲ ਸੰਜੇ ਪਾਲ, ਵਕੀਲ ਚੰਦ ਗਰਗ ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਦਲਵੀਰ ਸਿੰਘ ਸਮੇਤ ਵੱਡੀ ਗਿਣਤੀ ‘ਚ ਕਸਬਾ ਨਿਵਾਸੀ ਹਾਜ਼ਰ ਸਨ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …