ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ‘ਅਜ਼ਾਦੀ’ ਸ਼ਬਦ ਹਰੇਕ ਮਨੁੱਖ ਲਈ ਬਹੁਤ ਮਾਇਨੇ ਰੱਖਦਾ ਹੈ, ਬਸ ਇਸ ਲਫ਼ਜ਼ ਦੇ ਨਾਲ ਹੀ ਇਨਸਾਨ ਆਪਣੇ ਅਧਿਕਾਰ ਨੂੰ ਉਚਿੱਤ ਢੰਗ ਅਤੇ ਬਿਨ੍ਹਾਂ ਕਿਸੇ ਦਬਾਅ ਜਾਂ ਜਕੜ ਤੋਂ ਮੁਕਤ ਹੋ ਕੇ ਕਾਰਜ਼ ਕਰਦਾ ਹੈ।ਭਾਵੇਂ ਕਿ ਦੇਸ਼ ਨੂੰ ਅਜ਼ਾਦ ਹੋਏ 75 ਸਾਲ ਹੋ ਚੁੱਕੇ ਹਨ, ਪਰ ਦੇਸ਼ ਅਨੇਕਾਂ ਸਮਾਜਿਕ ਕੁਰੀਤੀਆਂ ਨਾਲ ਅੱਜ ਵੀ ਜੂਝ ਰਿਹਾ ਹੈ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਨੇ ਇਹ ਪ੍ਰਗਟਾਵਾ ਅਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਹਾਜ਼ਰ ਵਿਦਿਆਰਥੀਆਂ ਨਾਲ ਕੀਤਾ।
ਉਨ੍ਹਾਂ ਕਿਹਾ ਕਿ ਪੜ੍ਹਿਆ ਲਿਖਿਆ ਵਿਦਿਆਰਥੀ ਦੇਸ਼ ਅਤੇ ਸਮਾਜ ਦੀ ਨੁਹਾਰ ਬਦਲ ਸਕਦਾ ਹੈ।ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆ ਉਨਾਂ ਨੇ ਵਿਦਿਆਰਥਣਾਂ ਨੂੰ ਅਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ’ਤੋਂ ਜਾਣੂ ਕਰਵਾਇਆ ਅਤੇ ਉਸ ਸਮੇਂ ਲੋਕਾਂ ਦੇ ਵਲੋਂ ਆਪਣੇ ਪਿੰਡੇ ’ਤੇ ਹੰਢਾਏ ਸੰਤਾਪ ਬਾਰੇ ਦੱਸਿਆ, ਜਿਨ੍ਹਾਂ ਕਰਕੇ ਅੱਜ ਸਮੂਹ ਕੌਮ ਆਜ਼ਾਦੀ ਦਾ ਨਿੱਘ ਮਾਣ ਰਹੀ ਹੈ।
ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਗੀਤ ਗਾਅ ਕੇ ਦੇਸ਼ ਦੀ ਅਜ਼ਾਦੀ ਲਈ ਕੁਰਬਾਨ ਹੋਈਆਂ ਮਹਾਨ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਦੇਸ਼ ਭਗਤੀ ਨਾਲ ਸਬੰਧਿਤ ਨਾਟਕ ਦੀ ਪੇਸ਼ਕਾਰੀ ਕੀਤੀ ਗਈ।ਇਸ ਮੌਕੇ ਕਾਲਜ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥਣਾਂ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …