ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ 75ਵਾਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ।ਪ੍ਰਿੰਸੀਪਲ ਸ੍ਰੀਮਤੀ ਅਨੂ ਬਾਲਾ ਨੇ ਸਟਾਫ਼ ਮੈਂਬਰਾਂ ਨਾਲ ਮਿਲ ਕੇ ਰਾਸ਼ਟਰੀ ਝੰਡਾ ਲਹਿਰਾਇਆ, ਸਲਾਮੀ ਦਿੱਤੀ ਅਤੇ ਰਾਸ਼ਟਰੀ ਗੀਤ ਗਾਇਆ।ਪ੍ਰਿੰਸੀਪਲ ਨੇ ਕਿਹਾ ਕਿ ਆਜ਼ਾਦੀ ਬਹੁਤ ਕੀਮਤੀ ਹੈ ਅਤੇ ਇਸ ਨੂੰ ਸੰਭਾਲਣਾ ਬਹੁਤ ਜਰੂਰੀ ਹੈ।ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਪ੍ਰਗਤੀਸ਼ੀਲ ਅਜ਼ਾਦ ਰਾਸ਼ਟਰ ਲਈ ਕੰਮ ਕਰਨ।ਪ੍ਰਿੰਸੀਪਲ ਅਤੇ ਸਕੂਲ ਕਮੇਟੀ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਵਿਦਿਆਰਥੀਆਂ ਦੁਆਰਾ ਦਸ਼਼ ਭਗਤੀ ਦੇ ਸਮੂਹ ਗੀਤ ਗਾਏ ਗਏ ਜਿਸ ਵਿੱਚ ਇਕ ਛੋਟਾ ਬੱਚਾ ਵੀ ਸ਼ਾਮਲ ਸੀ।ਬੱਚਿਆਂ ਨੇ ਅਜ਼ਾਦੀ ਦਿਵਸ ਨਾਲ ਸਬੰਧਿਤ ਵੱਖ-ਵੱਖ ਪੋਸਟਰ ਬਣਾ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ।ਬਚਿਆ ਕੋਲੋ ਅਜ਼ਾਦੀ ਦਿਵਸ ਨਾਲ ਸਬੰਧਿਤ ਪ੍ਰਸ਼ਨਾਂ ਦੇ ਜਵਾਬ ਵੀ ਪੁੱਛੇ ਗਏ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …