Wednesday, May 22, 2024

39 ਪ੍ਰਾਰਥੀਆਂ ਦੀ ਮੌਕੇ ’ਤੇ ਇੰਟਰਵਿਊ ਕਰਕੇ ਕੀਤੀ ਚੋਣ – ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ

ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਨਕ ਵਲੋਂ ਸੰਤ ਸਿੰਘ ਸੁੱਖਾ ਸਿੰਘ ਕਾਲਜ਼ ਆਫ਼ ਕਮਰਸ਼ ਫਾਰ (ਵੂਮੈਨ) ਵਿਖੇ ਮੈਗਾ ਪੇਲਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਵਿੱਚ 21 ਕੰਪਨੀਆਂ ਨੇ ਭਾਗ ਲਿਆ।ਇਸ ਪਲੇਸਮੈਂਟ ਕੈਂਪ ਵਿੱਚ ਲਗਭਗ 387 ਉਮੀਦਵਾਰ ਪਹੁੰਚੇ।ਜਿਨ੍ਹਾਂ ਵਿਚੋਂ 93 ਬੱਚਿਆਂ ਨੂੰ ਸਾਰਟਲਿਸਟ ਕੀਤਾ ਗਿਆ ਅਤੇ 39 ਪ੍ਰਾਰਥੀਆਂ ਦੀ ਮੌਕੇ ‘ਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ।ਇਹ ਰੋਜ਼ਗਾਰ ਮੇਲਾ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਸਕੂਲ਼ ਦੇ ਸਹਿਯੋਗ ਨਾਲ ਲਗਾਇਆ ਗਿਆ।ਜਿਸ ਦੌਰਾਨ ਪ੍ਰਾਰਥੀਆਂ ਨੂੰ 10000 ਤੋਂ ਲੈ ਕੇ 25000 ਪ੍ਰਤੀ ਮਹੀਨਾ ਤਨਖ਼ਾਹ ਆਫ਼ਰ ਕੀਤੀ ਗਈ।ਵਿਕਰਮਜੀਤ ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਹਰ ਮਹੀਨੇ ਲਗਾਏ ਜਾਇਆ ਕਰਨਗੇ।

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …