Saturday, July 27, 2024

ਪੈਨਸ਼ਨਰਾਂ ਵਲੋਂ ਸੰਗਰੂਰ ਰੋਸ ਰੈਲੀ ‘ਚ ਪਹੁੰਚਣ ਦਾ ਐਲਾਨ

ਡਿਪਟੀ ਕਮਿਸ਼ਨਰ ਨੂੰ ਸੌਂਪਿਆ ਰੋਸ ਪੱਤਰ

ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ਸੰਗਰੂਰ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਸੱਦੀ ਗਈ 16 ਅਗਸਤ ਦੀ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਡਿਪਟੀ ਕਮਿਸ਼ਨਰ ਸਾਹਿਬ ਦੇ ਦਫ਼ਤਰ ਸਾਹਮਣੇ ਇਕ ਵਿਸ਼ਾਲ ਰੈਲੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਤਾਂ ਜੋ ਭਖਦੀਆਂ ਮੰਗਾਂ ਲਾਗੂ ਕਰਨ ਲਈ ਸਰਕਾਰ ‘ਤੇ ਦਬਾਓ ਬਣਾਇਆ ਜਾ ਸਕੇ।ਸੰਸਥਾ ਦੇ ਆਗੂ ਪ੍ਰੇਮ ਸਾਗਰ ਨੇ ਦੱਸਿਆ ਕਿ ਪਿਛਲੇ ਸਮੇਂ ਪੰਜਾਬ ਸਿਵਲ ਸਕੱਤਰੇਤ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪ੍ਰਮੁੱਖ ਸਕੱਤਰ ਵਿੱਤ ਨਾਲ ਇਕ ਮੀਟਿੰਗ ਕੀਤੀ ਗਈ, ਪਰ ਨਤੀਜ਼ਾ ਨਦਾਰਦ ਰਿਹਾ।ਇਸ ਕਰਕੇ ਪੰਜਾਬ ਭਰ ਦੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਅਤੇ ਨੀਮ ਸਰਕਾਰੀ 3 ਲੱਖ 7 ਹਜ਼ਾਰ ਪੈਨਸ਼ਨਰਾਂ ਵਿੱਚ ਗੁੱਸੇ ਅਤੇ ਨਿਰਾਸ਼ਾ ਦੀ ਭਾਵਨਾ ਹੈ।ਉਨਾਂ ਸਾਰੇ ਪੈਨਸ਼ਨਰਾਂ ਨੂੰ ਰੈਲੀ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੈਨਸ਼ਰਾਂ ਦੀਆਂ ਮੰਗਾਂ ਵਿੱਚ 34 ਪ੍ਰਤੀਸ਼ਤ ਮਹਿੰਗਾਈ ਰਾਹਤ, 2.59 ਦਾ ਗੁਣਾਕ ਦੇ ਕੇ ਪੈਨਸ਼ਨ ਅਤੇ ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ ਦੇ ਹੁਕਮ ਸਾਬਕਾ ਫ਼ੌਜੀਆਂ ਵਾਂਗ ਕੀਤੇ ਜਾਣਾ ਸ਼ਾਮਲ ਹੈ।ਪ੍ਰੇਮ ਸਾਗਰ ਨੇ ਕਿਹਾ ਕਿ ਜੇ ਸਰਕਾਰ ਨੇ ਉਪਰੋਕਤ ਜਥੇਬੰਦੀ ਨੂੰ ਤੁਰੰਤ ਗੱਲਬਾਤ ਲਈ ਨਾ ਬੁਲਾਇਆ ਤਾਂ ਇਸ ਤੋਂ ਵੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਸਮੇਂ ਡਿਪਟੀ ਕਮਿਸ਼ਨਰ ਨੂੰ ਵੀ ਸਾਰੀ ਜਾਣਕਾਰੀ ਅਤੇ ਰੋਸ ਪੱਤਰ ਵੀ ਦਿੱਤਾ ਗਿਆ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …