Saturday, July 27, 2024

ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਮੌਕੇ 200 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖੂਨਦਾਨ

ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਇਕ ਅਤੇ ਦੋ ਵਲੋਂ ਅੱਜ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਦੇ ਸਹਿਯੋਗ ਅਤੇ ਐਚ.ਡੀ.ਐਫ.ਸੀ ਬੈਂਕ ਦੁਆਰਾ ਸਪਾਂਸਰ ਕੀਤਾ ਖੂਨਦਾਨ ਕੈਂਪ ਦਾ ਲਗਾਇਆ ਗਿਆ।ਇਸ ਵਿੱਚ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।ਕੈਂਪ ਦੌਰਾਨ 200 ਤੋਂ ਵੱਧ ਵਿਦਿਆਰਥੀਆਂ ਨੇ ਸਵੈ-ਇੱਛਾ ਨਾਲ ਹਿੱਸਾ ਲਿਆ ਅਤੇ ਲਗਭਗ 70 ਯੂਨਿਟ ਖੂਨ ਇਕੱਤਰ ਕੀਤਾ ਗਿਆ।
                        ਕੈਂਪ ਦਾ ਸੰਚਾਲਨ ਡਾ. ਐਚ.ਐਸ ਗੁਜਰਾਲ ਐਨ.ਐਸ.ਐਸ ਮੁੱਖੀ ਅਤੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਯੂਨਿਟ ਇਕ ਤੇ ਦੋ ਪ੍ਰੋ. ਰਾਜੇਸ਼ ਕੁਮਾਰ ਅਤੇ ਡਾ. ਹਰਕਿਰਨਦੀਪ ਕੌਰ ਦੀ ਵਿਸ਼ੇਸ਼ ਅਗਵਾਈ ਵਿੱਚ ਕੀਤਾ ਗਿਆ। ਡਾ. ਨੀਰਜ ਸ਼ਰਮਾ ਦੀ ਅਗਵਾਈ ਵਾਲੀ ਗੁਰੂ ਨਾਨਕ ਹਸਪਤਾਲ ਦੇ ਮੈਡੀਕਲ ਅਫਸਰਾਂ ਦੀ ਟੀਮ ਨੇ ਕੈਂਪ ਦੀ ਅਗਵਾਈ ਕੀਤੀ ਅਤੇ ਯੂਨੀਵਰਸਿਟੀ ਸਿਹਤ ਕੇਂਦਰ ਵਿਖੇ ਡਾਕਟਰੀ ਟੀਮ ਦੇ ਨਾਲ ਡਾ. ਹਰਪ੍ਰੀਤ ਕੌਰ, ਡਾ. ਪਵਨ ਸ਼ਰਮਾ ਸ਼ਾਮਲ ਸਨ।ਮਨਦੀਪ ਸਿੰਘ ਸਰਕਲ ਹੈਡ ਐਚ.ਡੀ.ਐਫ.ਸੀ ਬੈਂਕ ਅੰਮ੍ਰਿਤਸਰ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …