Monday, September 16, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਪਾਵਨ `ਹਵਨ` ਦਾ ਆਯੋਜਨ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਵੇਦ ਪ੍ਰਚਾਰ ਸਪਤਾਹ ਦੇ ਮੌਕੇ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼ੁੱਭ ਹਵਨ ਸਮਾਗਮ ਸਕੂਲ ਦੀ ਯੱਜਸ਼ਾਲਾ ਵਿੱਚ ਕਰਵਾਇਆ ਗਿਆ।ਸਾਰਾ ਵਾਤਾਵਰਣ ਪਵਿੱਤਰ ਸ਼ਲੋਕਾਂ ਅਤੇ ਵੈਦਿਕ ਮੰਤਰਾਂ ਨਾਲ ਗੂੰਜ਼ ਉਠਿਆ।ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਇਸ ਹਵਨ ਵਿੱਚ ਯੱਜਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਸਕੂਲ ਵਿੱਚ ਰੋਜ਼ਾਨਾ ਹੋਣ ਵਾਲੇ ਹਵਨ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੇ ਨੈਤਿਕ ਮੁੱਲਾਂ, ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਅਸਫਲਤਾਵਾਂ ਨੂੰ ਗਲੇ ਨਾ ਲਗਾਉਣ ਲਈ ਅਤੇ ਸਖ਼ਤ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ।
                     ਪੰਜਾਬ ਜ਼ੋਨ ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ ਅਤੇ ਵਿਦਿਆਰਥੀਆਂ ਨੂੰ ਸਵਾਮੀ ਦਇਆਨੰਦ ਅਤੇ ਮਹਾਤਮਾ ਹੰਸਰਾਜ ਦੁਆਰਾ ਦੱਸੇ ਰਸਤੇ `ਤੇ ਚੱਲਣ ਲਈ ਕਿਹਾ।
               ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਸ਼ੀਰਵਾਦ ਦਿੱਤਾ ਤੇ ਕਿਹਾ ਕਿ ਸਾਨੂੰ ਆਪਣੇ ਅਮੀਰ ਵੈਦਿਕ ਵਿਰਸੇ ਅਤੇ ਸਭਿਆਚਾਰ ਤੇ ਮਾਣ ਹੋਣਾ ਚਾਹੀਦਾ ਹੈ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …