Sunday, August 2, 2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਭੀਖੀ, 19 ਅਗਸਤ (ਕਮਲ ਜਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਿਹਾੜਾ ਮਨਾਇਆ ਗਿਆ।ਇਸ ਸ਼ੁਭ ਅਵਸਰ  ‘ਤੇ ਸ਼ਿਸ਼ੂ ਵਾਟਿਕਾ ਸਕੂਲ ਦੇ ਬੱਚੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੀ ਪੁਸ਼ਾਕ ਵਿਚ ਤਿਆਰ ਹੋ ਕੇ ਆਏ ਸਨ।ਬੱਚਿਆਂ ਵਲੋਂ ਸ਼ਿਸ਼ੂ ਵਾਟਿਕ ਤੋਂ ਸੈਕੰਡਰੀ ਵਿੰਗ ਤੱਕ ਝਾਕੀ ਕੱਢੀ ਗਈ ਜਿਸ ਵਿਚ ਵਾਸੂਦੇਵ ਜੀ ਸ਼੍ਰੀ ਕ੍ਰਿਸ਼ਨ ਜੀ ਨੂੰ ਟੋਕਰੀ ਵਿੱਚ ਬਿਠਾ ਕੇ ਲੈ ਜਾਂਦੇ ਸਮੇਂ ਦਾ ਮਨਮੋਹਕ ਦ੍ਰਿਸ਼ ਪੇਸ਼ ਕੀਤਾ ਗਿਆ।ਸਾਰੇ ਬੱਚੇ ਸ਼੍ਰੀ ਕ੍ਰਿਸ਼ਨ ਜੀ ਦੀ ਜੈ-ਜੈ ਕਾਰ ਕਰਦੇ ਹੋਏ ਤਾੜੀ ਮਾਰਦੇ ਝਾਕੀ ਦੇ ਪਿੱਛੇ ਚੱਲ ਰਹੇ ਸਨ। ਇਸ ਤੋਂ ਇਲਾਵਾ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਤ ਕੁਇਜ਼, ਕਹਾਣੀਆਂ, ਡਾਂਸ, ਗੀਤ ਆਦਿ ਪੇਸ਼ ਕੀਤੇ ਗਏ।ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੀ ਮਨ-ਭਾਉਂਦੀ ਮੱਖਣ ਮਿਸ਼ਰੀ ਦਾ ਪ੍ਰਸ਼ਾਦ ਵੰਡਿਆ ਗਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਦੀਆਂ ਰੌਚਕ ਘਟਨਾਵਾਂ ਤੋਂ ਜਾਣੂ ਕਰਵਾਇਆ ਅਤੇ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …