Friday, October 18, 2024

ਸਿਹਤ ਵਿਭਾਗ ਵਲੋਂ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੱਟੇ ਗਏ ਚਲਾਨ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ ਡਾ. ਜਗਨਜੋਤ ਕੋਰ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਬਿਕਰਮਜੀਤ ਸਿੰਘ, ਦੀਪਕ ਕੁਮਾਰ, ਰਜੇਸ਼ ਕੁਮਾਰ, ਅਮਿਤ ਕੁਮਾਰ, ਸੁਖਬੀਰ ਕੌਰ ਅਤੇ ਸਹਾਇਕ ਸਟਾਫ ਮੈਂਬਰ ਸ਼ਾਮਲ ਸਨ।
                  ਇਸ ਟੀਮ ਨੇ ਕਾਰਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਦੌਰਾਨ ਮਾਲ ਰੋਡ, ਕੋਰਟ ਰੋਡ, ਰਣਜੀਤ ਐਵੀਨਿਊ ਅਤੇ ਐਮ.ਕੇ ਹੋਟਲ ਦੇ ਸਾਹਮਣੇ ਮਾਰਕੀਟ ਵਿਚ 20 ਦੁਕਾਨਦਾਰਾਂ ਅਤੇ ਪਬਲਿਕ ਪਲੇਸ ‘ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਮੌਕੇ ‘ਤੇ ਚਲਾਣ ਕੱਟੇ ਗਏ।ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ 21 ਜੁਲਾਈ 2020 ਨੂੰ ਜਾਰੀ ਨੋਟੀਫਿਕੇਸ਼ਨ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪੋ੍ਰਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉਪਰ “ਤੰਬਾਕੂ ਦਰਦਨਾਕ ਮੌਤ ਦਾ ਕਾਰਣ ਬਣਦਾ ਹੈ, ਇਸ ਨੂੰ ਅੱਜ ਹੀ ਬੰਦ ਕਰੋ, ਸੰਪਰਕ ਨੰ: 1800-11-2356 ਲਿਖਿਆ ਜਾਣਾ ਲਾਜਮੀਂ ਹੈ।ਇਸ ਦੇ ਨਾਲ ਹੀ ਫਰੰਟ ਤੇ ਸਫੈਦ ਬੈਕਗ੍ਰਾਉਂਡ ਅਤੇ ਪਿਛਲੇ ਪਾਸੇ ਕਾਲੇ ਰੰਗ ਦੀ ਬੈਕਗ੍ਰਾਉਂਡ ਹੋਣੀਂ ਜਰੂਰੀ ਹੈ।ਇਹ ਹਦਾਇਤਾਂ 1 ਦਸੰਬਰ 2020 ਤੋਂ ਲਾਗੂ ਹਨ ।ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਖੁੱਲੀ ਸਿਗਰਟ ਵੇਚਣਾ ਅਤੇ ਪਬਲਿਕ ਪਲੇਸ ‘ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ /ਜੁਰਮਾਨੇਂ ਯੋਗ ਅਪਰਾਧ ਹੈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …